ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਇਸਤਰੀਆਂ ਦੀ ਭਲਾਈ ਅਤੇ ਸਸ਼ਕਤੀਕਰਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜ਼ੀਹ ਹੈ ਅਤੇ
ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਇਸਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਇਸਤਰੀਆਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ।ਚੇਅਰਮੈਨ ਸੰਧੂ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਇਸਤਰੀਆਂ ਨੂੰ ਇਸ ਵਿੱਤੀ ਸਹਾਇਤਾ ਦਾ ਲਾਭ ਮਿਲਿਆ ਹੈ।ਉਨ੍ਹਾਂ ਕਿਹਾ ਕਿ ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇੱਕ ਮਜ਼ਬੂਤ ਸੁਰੱਖਿਆ ਕਵਚ ਹੈ।
ਚੇਅਰਮੈਨ ਸੰਧੂ ਨੇ ਇਸ ਵਿੱਤੀ ਸਹਾਇਤਾ ਤਹਿਤ ਪਹਿਲੇ ਬੱਚੇ ਲਈ ਇਸਤਰੀਆਂ ਨੂੰ ਦੋ ਕਿਸ਼ਤਾਂ (3000+2000 ਰੁਪਏ) ਰਾਹੀਂ ਕੁੱਲ 5000 ਰੁਪਏ ਦੀ ਰਕਮ ਡੀ.ਬੀ.ਟੀ ਦੇ ਜਰੀਏ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ।ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਮਹਿਲਾ ਲਾਭਪਾਤਰੀ ਨੂੰ ਇੱਕ ਮੁਸ਼ਤ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਧੀ ਦੇ ਜਨਮ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਅਹਿਮ ਕਦਮ ਹੈ।
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 38.11 ਕਰੋੜ ਰੁਪਏ ਦੀ ਰਕਮ 76,478 ਇਸਤਰੀਆਂ ਨੂੰ ਦਿੱਤੀ ਗਈ।ਵਿੱਤੀ ਸਾਲ 2024-25 ਦੌਰਾਨ ਇਹ ਰਕਮ ਵਧ ਕੇ 63.78 ਕਰੋੜ ਰੁਪਏ ਹੋ ਗਈ, ਜਿਸ ਨਾਲ 1,43,418 ਮਹਿਲਾਵਾਂ ਨੂੰ ਲਾਭ ਮਿਲਿਆ।ਇਸੇ ਤਰ੍ਹਾਂ ਵਿੱਤੀ ਸਾਲ 2025-26 ਵਿੱਚ (31 ਜਨਵਰੀ 2026 ਤੱਕ) 26.06 ਕਰੋੜ ਰੁਪਏ ਦੀ ਰਕਮ 69,110 ਇਸਤਰੀਆਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਪਹਿਲਕਦਮੀ ਨਾਲ ਜੋੜਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਵਿੱਤੀ ਸਾਲ 2023-24 ਦੌਰਾਨ 1.32 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਸੀ।ਵਿੱਤੀ ਸਾਲ 2024-25 ਦੌਰਾਨ 1.14 ਲੱਖ ਤੋਂ ਵੱਧ ਇਸਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ।ਇਸੇ ਤਰ੍ਹਾਂ ਹੀ 2025-26 ਦੌਰਾਨ ਘੱਟੋ ਘੱਟ 1.14 ਲੱਖ ਇਸਤਰੀਆਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ।ਜਿਸ ਦੇ ਦੇ ਬਦਲੇ 11 ਫਰਵਰੀ 2026 ਤੱਕ 1.05 ਲੱਖ ਇਸਤਰੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਟੀਚੇ ਮੁਤਾਬਕ ਬਾਕੀ ਰਜਿਸਟ੍ਰੇਸ਼ਨ ਲਈ ਯਤਨ ਜਾਰੀ ਹਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media