ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਵਾਰਡ ਨੰਬਰ 60 ਦੇ ਮੈਡੀਸਨ ਮਾਰਕੀਟ ਖੇਤਰ
ਵਿੱਚ ਗਲੀਆਂ ਬਣਾਉਣ ਦੇ ਵਿਕਾਸ ਕਾਰਜ਼ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ਼ਾਂ ਦੀ ਕੋਈ ਕਮੀ ਨਹੀਂ ਰਹੇਗੀ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਾਰੀਆਂ ਟੁੱਟੀਆਂ ਗਲੀਆਂ ਅਤੇ ਸੜਕਾਂ ਨੂੰ ਦੁਬਾਰਾ ਬਣਾਉਣ ਦਾ ਕੰਮ ਚੱਲ ਰਿਹਾ ਹੈ।ਇਲਾਕੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਵਿਧਾਜਨਕ ਵਾਤਾਵਰਣ ਪ੍ਰਦਾਨ ਕਰਨ ਲਈ ਪਾਣੀ ਅਤੇ ਸੀਵਰਜ਼ ਪ੍ਰਣਾਲੀਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ।
ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ “ਕੰਮ ਦੀ ਰਾਜਨੀਤੀ” ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ਼ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਾਲਡ ਸਿਟੀ ਵਿੱਚ ਸੀਵਰੇਜ਼ ਦੀਆਂ ਸਮੱਸਿਆਵਾਂ ਆਉਣ ਵਾਲੇ ਦਿਨਾਂ ਵਿੱਚ ਪੂਰੀ ਤਰ੍ਹਾਂ ਹੱਲ ਹੋ ਜਾਣਗੀਆਂ।
ਇਸ ਮੌਕੇ ਵਾਰਡ ਇੰਚਾਰਜ਼ ਵਿਸ਼ਾਲ ਗਿੱਲ, ਬਬੀਤਾ ਜੈਸਵਾਲ, ਮੈਡਮ ਮਧੂ, ਰਾਮ ਕੁਮਾਰ, ਆਮ ਆਦਮੀ ਪਾਰਟੀ ਦੇ ਵਲੰਟੀਅਰ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਸਥਾਨਕ ਨਿਵਾਸੀ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media