ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ) – ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ
ਦੇ ਪਿੰਡ ਕਿਲ੍ਹਾ ਜੀਵਨ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜ਼ਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਰੋਧੀ ਪਾਰਟੀਆਂ ਵਾਂਗ ਝੂਠੇ ਲਾਰੇ ਨਹੀ ਲਾਉਦੇ।ਇੰਨ੍ਹਾਂ ਨੇ ਤਾਂ ਆਪਣੀਆਂ ਸਰਕਾਰਾਂ ਵੇਲੇ ਪੰਜਾਬ ਨੂੰ ਲੁੱਟਿਆ ਹੈ ਅਤੇ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਈ.ਟੀ.ਓ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ਼ ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈਆਂ ਕੀਤੀਆਂ ਗਈਆਂ।ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ‘ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜ਼ਬੂੂਤ ਕੀਤਾ ਗਿਆ।ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ।
ਇਸ ਸਮੇਂ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਇੱਕ ਸੁਰ ਵਿੱਚ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ‘ਚ ਹਰਪਾਲ ਸਿੰਘ, ਤਰਸੇਮ ਸਿੰਘ, ਕਿਰਪਾਲ ਸਿੰਘ, ਮੁਖ਼ਤਾਰ ਸਿੰਘ, ਰਾਜਵਿੰਦਰ ਸਿੰਘ, ਰਾਧਾ ਸਿੰਘ ਅਨੇਕਾਂ ਪਰਿਵਾਰਾਂ ਸਮੇਤ ਅਕਾਲੀ ਦਲ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੋਕੇ ਬਲਾਕ ਪ੍ਰਧਾਨ/ ਸਰਪੰਚ ਪਿੰਡ ਕਿਲ੍ਹਾ ਜੀਵਨ ਸਿੰਘ ਬਲਜਿੰਦਰ ਸਿੰਘ, ਸਰਪੰਚ ਨਿਰਵੈਲ ਸਿੰਘ, ਸੁਨੀਲ ਪਾਸੀਂ ਮੰਡੀ ਪ੍ਰਧਾਨ ਜੰਡਿਆਲਾ ਗੁਰੂ ਮੰਡੀ, ਸਰਪੰਚ ਪਿੰਡ ਛਾਪਾ ਸਿੰਘ, ਪਲਵਿੰਦਰ ਕੋਰ, ਕੁਲਦੀਪ ਸਿੰਘ ਬੱਬਲੂ, ਸਰਪੰਚ ਇੰਦਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media