Sunday, April 19, 2026

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ ਹੈ ਅਤੇ ਖ਼ਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਦੀ ਖਰੀਦ ਕਰਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖੱਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ਼ ਦੇ ਬਹਾਨੇ ਓਵਰ ਚਾਰਜ਼ਿੰਗ ਨਾ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੈਟਰੋਲ ਪੰਪ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੂੰ ਹਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਪੈਟਰੋਲ ਤੇ ਡੀਜ਼ਲ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਨਾ ਕਰੇ ਅਤੇ ਜੇਕਰ ਕੋਈ ਕਾਲਾਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ।ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ।
ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼਼ ਅਫਸਰਾਂ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਪਲਾਈ ਆਮ ਵਾਂਗ ਆ ਰਹੀ ਹੈ।ਉਨ੍ਹਾਂ ਕਿਹਾ ਕਿ ਆਮ ਜਨਤਾ ਵਿੱਚ ਫੈਲ ਰਹੀਆਂ ਅਫਵਾਹਾਂ ਕਾਰਨ ਕੁੱਝ ਲੋਕ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਕਰ ਰਹੇ ਹਨ, ਜੋ ਬਿਲਕੁੱਲ ਗਲਤ ਹੈ।ਉਨ੍ਹਾਂ ਅਪੀਲ ਕੀਤੀ ਕਿ ਲੋਕ ਬਿਨਾਂ ਲੋੜ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਨਾ ਕਰਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …