Monday, March 30, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਓਲੰਪਿਆਡ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ 2025-26 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ `ਤੇ ਮਾਣ ਹਾਸਲ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਜਮਾਤ ਦੱਸਵੀਂ-ਏ ਦੇ ਵਿਦਿਆਰਥੀ ਅਕਸ਼ਿਤ ਅਰੋੜਾ ਨੇ ਦੂਜੇ ਪੱਧਰ ਦੇ ਓਲੰਪਿਆਡ ਵਿੱਚ 60 ਵਿੱਚੋਂ 60 ਅੰਕ ਪ੍ਰਾਪਤ ਕਰਦੇ ਹੋਏ ਅੰਤਰਰਾਸ਼ਟਰੀ ਰੈਂਕ 2 ਅਤੇ ਜ਼ੋਨਲ ਰੈਂਕ 1 ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਸ਼਼ਾਨਦਾਰ ਉਪਲੱਬਧੀ ਲਈ ਉਨ੍ਹਾਂ ਨੂੰ ਅੰਤਰਰਾਸ਼ਟਰੀ ਸਿਲਵਰ ਮੈਡਲ ਤੇ 25,000 ਰੁਪਏ ਨਕਦ ਇਨਾਮ ਅਤੇ ਸਰਟੀਫਿ਼ਕੇਟ ਆਫ਼ ਆਊਟਸਟੈਂਡਿੰਗ ਪਰਫਾਰਮੈਂਸ ਨਾਲ ਸਨਮਾਨਿਤ ਕੀਤਾ ਗਿਆ ।
ਜਮਾਤ ਦੱਸਵੀਂ-ਸੀ ਦੇ ਵਿਦਿਆਰਥੀ ਪ੍ਰਬਲ ਛਾਬੜਾ ਨੇ ਵੀ ਮੁਕਾਬਲੇ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਅੰਤਰਰਾਸ਼ਟਰੀ ਰੈਂਕ 103 ਅਤੇ ਜ਼ੋਨਲ ਰੈਂਕ 10 ਪ੍ਰਾਪਤ ਕੀਤਾ, ਜਿਸ ਲਈ ਉਨ੍ਹਾਂ ਨੂੰ 500 ਰੁਪਏ ਦਾ ਗਿਫ਼ਟ ਵਾਊਚਰ ਅਤੇ ਸਰਟੀਫਿ਼ਕੇਟ ਆਫ਼ ਜ਼ੋਨਲ ਐਕਸੀਲੈਂਸ ਪ੍ਰਾਪਤ ਹੋਇਆ ਹੈ।
ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਉਪਲੱਬਧੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ।
ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵੀ ਵਿਦਿਆਰਥੀਆਂ ਦੀਆਂ ਉਪਲੱਬਧੀਆਂ `ਤੇ ਮਾਣ ਪ੍ਰਗਟ ਕੀਤਾ।ਉਨਾਂ ਨੇ ਵਿਦਿਆਰਥੀਆਂ ਦੀ ਸੱਚੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਇਸ ਸਫ਼ਲਤਾ ਦਾ ਸਿਹਰਾ ਅਧਿਆਪਕਾ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …