ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਵੱਲੋਂ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਵਿਦਿਆਰਥੀਆਂ ’ਚ ਸਿਹਤ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਐਚ.ਆਈ.ਵੀ ਸਬੰਧੀ ਇੱਕ ਮਹੱਤਵਪੂਰਨ ਗੈਸਟ ਲੈਕਚਰ ਕਰਵਾਇਆ ਗਿਆ।’ਵਰਸਿਟੀ ਦੇ ਸਕੂਲ ਆਫ਼ ਫਾਰਮੇਸੀ ਡੀਨ ਡਾ. ਆਰ.ਕੇ ਧਵਨ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਮੁੱਖ ਬੁਲਾਰੇ ਵਜੋਂ ਸਰਕਾਰੀ ਮੈਡੀਕਲ ਕਾਲਜ ਤੋਂ ਡਾ. ਸਵਿਤਾ ਸ਼ਰਮਾ ਅਤੇ ਸ੍ਰੀਮਤੀ ਟੀਨਾ ਨੇ ਜਾਗਰੂਕਤਾ ਟੀਮ ਸਮੇਤ ਸ਼ਿਰਕਤ ਕੀਤੀ।
ਡਾ. ਧਵਨ ਨੇ ਦੱਸਿਆ ਕਿ ਪ੍ਰੋਗਰਾਮ ਸੰਪਰੂਨ ਸੁਰੱਖਿਆ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਬੁਲਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਐਚ.ਆਈ.ਪੀ ਏਡਜ਼ ਦੇ ਫੈਲਾਅ ਦੇ ਤਰੀਕਿਆਂ, ਬਚਾਅ ਦੇ ਉਪਾਵਾਂ ਅਤੇ ਇਸ ਨਾਲ ਜੁੜੀਆਂ ਗਲਤ ਧਾਰਨਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਦੇ ਆਯੋਜਨ ’ਚ ਡਾ. ਤਾਜਪ੍ਰੀਤ ਕੌਰ, ਡਾ. ਸਤਿੰਦਰ ਕੌਰ, ਡਾ. ਜਸਜੀਤ ਕੌਰ, ਡਾ. ਅਮਨਦੀਪ ਸਿੰਘ, ਸ੍ਰੀਮਤੀ ਜਸਰੀਨ ਉੱਪਲ ਅਤੇ ਡਾ. ਕਵਿਤਾ ਭਗਤ ਵੱਲੋਂ ਸਰਗਰਮ ਭੂਮਿਕਾ ਨਿਭਾਈ।ਬੁਲਾਰਿਆਂ ਨੇ ਕਿਹਾ ਕਿ ਐਚ.ਆਈ.ਵੀ ਇਕ ਸੰਕਰਾਮਕ ਰੋਗ ਹੈ, ਪਰ ਸਹੀ ਜਾਣਕਾਰੀ ਅਤੇ ਸੁਰੱਖਿਅਤ ਜੀਵਨ ਸ਼ੈਲੀ ਅਪਨਾਉਣ ਨਾਲ ਇਸ ਤੋਂ ਬਚਾਅ ਸੰਭਵ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਖ਼ੂਨ ਚੜ੍ਹਾਉਣ, ਸਟੀਰਲਾਈਜ਼ਡ ਸੂਈਆਂ ਦੇ ਇਸਤੇਮਾਲ ਅਤੇ ਜਾਗਰੂਕ ਰਹਿਣ ਦੀ ਮਹੱਤਤਾ ਬਾਰੇ ਵੀ ਸਮਝਾਇਆ ਗਿਆ।ਉਨ੍ਹਾਂ ਕਿਹਾ ਕਿ ਐਚ.ਆਈ.ਵੀ ਪੀੜਤ ਮਰੀਜ਼ਾਂ ਪ੍ਰਤੀ ਸਮਾਜ ’ਚ ਮੌਜੂਦ ਗਲਤ ਧਾਰਨਾਵਾਂ ਅਤੇ ਭੇਦਭਾਵ ਉਨ੍ਹਾਂ ਦੀ ਜ਼ਿੰਦਗੀ ਨੂੰ ਹੋਰ ਵੀ ਮੁਸ਼ਕਿਲ ਬਣਾਉਂਦੇ ਹਨ।ਞਉਣ।
ਡਾ. ਧਵਨ ਨੇ ਪ੍ਰੋਗਰਾਮ ਦੇ ਆਯੋਜਨ ਲਈ ਸਬੰਧਿਤ ਸਟਾਫ਼ ਅਤੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਨੂੰ ਐਚ.ਆਈ.ਵੀ ਸਬੰਧੀ ਸਹੀ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਅੰਤ ’ਚ ਵਿਦਿਆਰਥੀਆਂ ਨੇ ਬੁਲਾਰਿਆਂ ਨਾਲ ਪ੍ਰਸ਼ਨੋਤਰੀ ਸੈਸ਼ਨ ’ਚ ਭਾਗ ਲਿਆ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂਮਨੀ ਜਸਪ੍ਰੀਤ ਸਿੰਘ ਨੂੰ ਮਿਲਿਆ ਬਰਜ ਗਲੋਬਲ ਪਾਵਰ 100 ਐਵਾਰਡ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂੂਨੀ ਜਸਪ੍ਰੀਤ ਸਿੰਘ, …
Punjab Post Daily Online Newspaper & Print Media