Thursday, August 20, 2026

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਵਿੱਚ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਗੁਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸੂਰਤ ਸਿੰਘ, ਖ਼ਜ਼ਾਨਚੀ ਸ਼ਮਸ਼ੇਰ ਸਿੰਘ ਤੇ ਸੇਵਾਦਾਰ ਭਾਈ ਬਲਜੀਤ ਸਿੰਘ ਸ਼ਾਮਲ ਸਨ।ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿੱਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ।ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਆ।
ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਬਲਵਿੰਦਰ ਸਿੰਘ ਖੈਰਾਬਦ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ਼ ਬਲਜੀਤ ਸਿੰਘ, ਸਾਬਕਾ ਮੈਨੇਜਰ ਹਰਬੰਸ ਸਿੰਘ ਮੱਲ੍ਹੀ, ਸੁਖਰਾਜ ਸਿੰਘ, ਪਰਮਜੀਤ ਸਿੰਘ, ਪਰਵਿੰਦਰ ਸਿੰਘ ਡੰਡੀ, ਗੁਰਦੀਪ ਸਿੰਘ, ਪਿਆਰਾ ਸਿੰਘ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …