Monday, March 30, 2026

ਅੰਮ੍ਰਿਤਸਰ ਲਈ 400 ਕਰੋੜ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ ਹੋਣ ਦਾ ਵਿਧਾਇਕ ਡਾ. ਨਿੱਝਰ ਨੇ ਕੀਤਾ ਸਵਾਗਤ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੰਮ੍ਰਿਤਸਰ ਵਿਖੇ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮ. ਵਲੋਂ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ ’ਤੇ ਹਸਤਾਖਰ ਕਰਨ ਦਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।
ਡਾ. ਨਿੱਝਰ ਨੇ ਕਿਹਾ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ।ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ।ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ।ਡਾ. ਨਿੱਝਰ ਨੇ ਦੱਸਿਆ ਕਿ ਇਹ ਪ੍ਰਾਹੁਣਚਾਰੀ ਪ੍ਰੋਜੈਕਟ ਓਬਰਾਏ ਗਰੁੱਪ ਅਤੇ ਸਪ੍ਰਿੰਗੲੈਜ ਸਲਿਊਸ਼ਨਜ਼ ਪ੍ਰਾਈਵੇਟ ਲਿਮ. ਦਰਮਿਆਨ ਸਾਂਝੇ ਸਹਿਯੋਗ ਤਹਿਤ ਵਿਕਸਤ ਕੀਤਾ ਜਾਵੇਗਾ, ਜੋ ਓਬਰਾਏ ਗਰੁੱਪ ਦੀ ਲਗਜ਼ਰੀ ਪ੍ਰਾਹੁਣਚਾਰੀ ਵਿੱਚ ਵਿਸ਼ਵ ਪੱਧਰ ਤੱਕ ਮੰਨੀ-ਪ੍ਰਮੰਨੀ ਮੁਹਾਰਤ ਅਤੇ ਸਪ੍ਰਿੰਗਐਜ ਦੀ ਮਜ਼ਬੂਤ ਸਥਾਨਕ ਮੌਜ਼ੂਦਗੀ ਨੂੰ ਇਕੱਠਾ ਕਰੇਗਾ।
ਜ਼ਿਕਰਯੋਗ ਹੈ ਕਿ ਇਹ “ਟ੍ਰਾਈਡੈਂਟ” ਬ੍ਰਾਂਡ ਦਾ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ।ਭਾਰਤ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ 9 ਹੋਟਲ ਚੱਲ ਰਹੇ ਹਨ, ਜਦਕਿ ਇਸ ਸਮੇਂ ਓਬਰਾਏ ਗਰੁੱਪ ਦੇ ਦੇਸ਼ ਭਰ ਵਿੱਚ 32 ਹੋਟਲ ਚੱਲ ਰਹੇ ਹਨ ਅਤੇ 10 ਹੋਰ ਪ੍ਰਗਤੀ ਅਧੀਨ ਹਨ।ਪੰਜਾਬ ਵਿੱਚ ਇਹ ਗਰੁੱਪ ਪਹਿਲਾਂ ਹੀ ਓਬਰਾਏ ਬ੍ਰਾਂਡ ਤਹਿਤ ਨਿਊ ਚੰਡੀਗੜ੍ਹ ਵਿਖੇ ਓਬਰਾਏ ਸੁਖਵਿਲਾਸ ਸਪਾ ਰਿਜ਼ੋਰਟ ਚਲਾ ਰਿਹਾ ਹੈ।ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪ੍ਰੋਜੈਕਟ ਵੀ ਵਧੇਰੇ ਮਹੱਤਵਪੂਰਨ ਹੈ।ਇਸ ਪ੍ਰੋਜੈਕਟ ’ਤੇ ਕੰਮ ਜੁਲਾਈ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂਮਨੀ ਜਸਪ੍ਰੀਤ ਸਿੰਘ ਨੂੰ ਮਿਲਿਆ ਬਰਜ ਗਲੋਬਲ ਪਾਵਰ 100 ਐਵਾਰਡ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂੂਨੀ ਜਸਪ੍ਰੀਤ ਸਿੰਘ, …