ਸਮਰਾਲਾ, 16 ਜਨਵਰੀ (ਪੱਤਰ ਪ੍ਰੇਰਕ) – ਸਮਰਾਲਾ ਇਲਾਕੇ ਦੀ ਉੱਘੀ ਸਖਸ਼ੀਅਤ ਸਵ: ਕਾਮਰੇਡ ਜਗਜੀਤ ਸਿੰਘ ਬਾਗੀ ਦੀ ਨੂੰਹ ਅਤੇ ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ ਸਵ: ਸੁਰਜੀਤ ਖੁਰਸ਼ੀਦੀ ਦੀ ਬੇਟੀ ਉਸ਼ਾ ਕੰਗ ਦਾ ਸੰਖੇਪ ਬਿਮਾਰੀ ਪਿੱਛੋਂ ਬੀਤੀ ਸ਼ਾਮ ਦੇਹਾਂਤ ਹੋ ਗਿਆ। ਜਿਨ੍ਹਾਂ ਦਾ ਅੱਜ ਸਮਰਾਲਾ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਉਨ੍ਹਾਂ ਦੇ ਜੇਠ ਕਰਮਜੀਤ ਸਿੰਘ ਕੰਗ ਦੇ ਅਮਰੀਕਾ ਤੋਂ ਇੱਥੇ ਪੁੱਜਣ ਤੇ ਕਰ ਦਿੱਤਾ ਗਿਆ। ਜਿਨ੍ਹਾਂ ਦੀ ਅੰਤਿਮ ਅਰਦਾਸ ਤੇ ਭੋਗ ਦੀ ਰਸਮ 18 ਜਨਵਰੀ ਦਿਨ ਐਤਵਾਰ ਨੂੰ ਸਥਾਨਕ ਮੇਨ ਚੌਂਕ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ। ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਸਮਰਾਲਾ ਇਲਾਕੇ ਦੀਆਂ ਉੱਘੀਆਂ ਸਖਸ਼ੀਅਤਾਂ ਸ਼ਾਮਲ ਹੋਈਆਂ ਜਿਨ੍ਹਾਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ, ਜੋਗਿੰਦਰ ਸਿੰਘ ਜੋਸ਼, ਕਰਮਜੀਤ ਸਿੰਘ ਕੰਗ, ਦਵਿੰਦਰ ਸਿੰਘ ਜਟਾਣਾ, ਦਰਸ਼ਨ ਸਿੰਘ ਕੰਗ, ਪ੍ਰੇਮ ਨਾਥ, ਬੰਤ ਸਿੰਘ, ਇੰਦਰਜੀਤ ਸਿੰਘ ਕੰਗ, ਦਰਸ਼ਨ ਸਿੰਘ ਬੌਂਦਲੀ, ਜਗਦੀਸ਼ ਰਾਏ ਬੌਬੀ ਸੀ. ਪੀ. ਆਈ. ਮਾਛੀਵਾੜਾ, ਕ੍ਰਾਂਤੀ ਕੰਗ ਆਦਿ ਸ਼ਾਮਲ ਸਨ। ਸ੍ਰੀਮਤੀ ਊਸ਼ਾ ਕੰਗ ਆਪਣੇ ਪਿਛੇ ਦੋ ਲੜਕੀਆਂ ਅਤੇ ਇੱਕ ਲੜਕਾ ਛੱਡ ਗਏ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media