Tuesday, September 22, 2026

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ਼ਾਂ ਦੇ ਉਦਘਾਟਨ ਅਤੇ ਜਨ ਸੰਵਾਦ

ACD Systems Digital Imaging

ਅੰਮ੍ਰਿਤਸਰ, 1 ਅਪ੍ਰੈਲ 2026 (ਪੰਜਾਬ ਪੋਸਟ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ਼ਾਂ ਦੇ ਉਦਘਾਟਨ ਕੀਤੇ ਗਏ।ਕੈਬਨਿਟ ਮੰਤਰੀ ਈ.ਟੀ.ਓ ਨੇ ਸਭ ਤੋਂ ਪਹਿਲਾਂ ਪਿੰਡ ਨਿੱਜਜ਼ਪੁਰਾ ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਤੇ ਰਸਤਿਆਂ ਦੀ ਇੰਟਰਲੋਕ ਟਾਈਲਾਂ ਨਾਲ ਉਸਾਰੀ, ਪਿੰਡ ਧਾਰੜ ਵਿੱਚ 2 ਕਰੋੜ 52 ਲੱਖ ਰੁਪਏ ਦੀ ਲਾਗਤ ਅਤੇ ਪਿੰਡ ਮੱਲ੍ਹੀਆਂ ਵਿੱਚ 2 ਕਰੋੜ 15 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਅਤੇ ਰਸਤਿਆਂ ਦੀ ਇੰਟਰਲੋਕ ਟਾਈਲ ਨਾਲ ਉਸਾਰੀ ਦੇ ਨੀਂਹ ਪੱਥਰ ਰੱਖੇ।ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ‘ਤੇ ਕੁੱਲ 5 ਕਰੋੜ 9 ਲੱਖ 10 ਹਜ਼ਾਰ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ, ਜਿਸ ਨਾਲ ਪਿੰਡਾਂ ਦੀਆਂ ਸੜਕਾਂ ਅਤੇ ਆਵਾਜਾਈ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ਼ ਜਾਰੀ ਰਹਿਣਗੇ ਅਤੇ ਹਰ ਪਿੰਡ ਨੂੰ ਸੁਧਰੇ ਹੋਏ ਢਾਂਚੇ ਨਾਲ ਜੋੜਿਆ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਜਨ ਸੰਵਾਦ ਕਰਦਿਆਂ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਪ੍ਰਮੁੱਖ ਵਿਕਾਸ ਕਾਰਜ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਕਈ ਮਹੱਤਵਪੂਰਨ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …