ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ
ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ `ਤੇ ਲੈ ਕੇ ਜਾ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਖੇਡਾਂ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਜਿਕਰਯੋਗ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਲ 2024 ਦੌਰਾਨ ਸਰਬਸੰਮਤੀ ਨਾਲ 2970 ਪੰਚਾਇਤਾਂ ਚੁਣੀਆਂ ਗਈਆਂ, ਜਿਸ ਨੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ ਅਤੇ ਮਾਨ ਸਰਕਾਰ ਵੱਲੋਂ ਪੇਂਡੂ ਖੇਤਰਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ।
ਚੇਅਰਮੈਨ ਸੰਧੂ ਨੇ ਦੱਸਿਆ ਕਿ ਸਾਲ 2025-26 ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2367.65 ਕਰੋੜ ਦੀ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ, ਜਿਸ ਨਾਲ ਪਿੰਡਾਂ ਵਿੱਚ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ।ਉਨ੍ਹਾਂ ਕਿਹਾ ਕਿ ਪਿੱਛਲੇ ਚਾਰ ਸਾਲਾਂ ਵਿੱਚ ਸ਼ਾਮਲਾਟ ਜ਼ਮੀਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਠੇਕੇ ‘ਤੇ ਦੇਣ ਨਾਲ 1842.78 ਕਰੋੜ ਦੀ ਆਮਦਨ ਹੋਈ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਈ ਹੈ।ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਭਰ ਵਿੱਚ 1166 ਕਰੋੜ ਦੀ ਲਾਗਤ ਨਾਲ 3000 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।ਇਸ ਦੇ ਨਾਲ ਹੀ ਸਾਰੇ ਹਲਕਿਆਂ ਵਿੱਚ 11,700 ਉੱਦਮੀ ਔਰਤਾਂ ਦਾ ਸਨਮਾਨ ਕਰਕੇ ਮਹਿਲਾ ਸਸ਼ਕਤੀਕਰਨ ਨੂੰ ਵੀ ਉਤਸ਼ਾਹਿਤ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media