Thursday, April 2, 2026

ਭਾਰਤੀ ਸੇਨਾ ਵਿੱਚ ਭਰਤੀ ਲਈ ਸੁਨਹਿਰਾ ਮੌਕਾ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ।ਇਹ ਪ੍ਰਗਟਾਵਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜ਼ਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਸਿੰਘ ਨੇ ਕਰਦਿਆਂ ਦੱਸਿਆ ਕਿ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਦੀ ਆਖਰੀ ਮਿਤੀ ਵਧਾ ਕੇ 10 ਅਪ੍ਰੈਲ 2026 ਕਰ ਦਿੱਤੀ ਗਈ ਹੈ।ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੈ ਨੇ ਦੱਸਿਆ ਕਿ ਇਹ ਫੈਸਲਾ ਨੌਜਵਾਨਾਂ ਵੱਲੋਂ ਲਗਾਤਾਰ ਆ ਰਹੀ ਭਰਤੀ ਸਬੰਧੀ ਪੁੱਛਗਿਛ ਅਤੇ ਭਰਤੀ ਲਈ ਅਪਲਾਈ ਕਰਨ ਦੀ ਦਿਲਚਸਪੀ ਨੂੰ ਵਿਚਾਰ ਕਰ ਕੇ ਚਾਹਵਾਨ ਪ੍ਰਾਰਥੀਆਂ ਦੀ ਸਹੂਲਤ ਲਈ ਲਿਆ ਗਿਆ ਹੈ ਅਤੇ ਨਾਲ ਹੀ ਇਸ ਸਾਲ ਤੋਂ ਉਮਰ ਸੀਮਾ ਵਧਾ ਕੇ 18 ਤੋਂ 22 ਸਾਲ ਕਰ ਦਿੱਤੀ ਗਈ ਹੈ।ਇਸ ਭਰਤੀ ਲਈ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ।ਉਹ ਆਰਮੀ ਦੇ ਨਿਯਮਾਂ ਅਨੁਸਾਰ ਫਿਜ਼ੀਕਲੀ ਫਿਟ ਹੋਣੇ ਚਾਹੀਦੇ ਹਨ।ਇੱਥੇ ਇਹ ਦੱਸਣਯੋਗ ਹੈ ਕਿ ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ ਅਤੇ ਨਾਲ ਹੀ ਜਿਲ੍ਹੇ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ ਇਸ ਵਧੀ ਹੋਈ ਮਿਤੀ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ।ਰੋਜਗਾਰ ਅਫਸਰ ਮੁਕੇਸ਼ ਸਰੰਗਲ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in „ ‘ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਜਾਂ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ – ਗੁਰਪ੍ਰਤਾਪ ਸੰਧੂ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …