ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਵਿਧਾਇਕਾ ਜੀਵਨਜੋਤ ਕੌਰ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਵਿੱਚ ਰੰਗਲਾ ਪੰਜਾਬ ਮਿਸ਼ਨ ਤਹਿਤ
ਵਾਰਡ ਨੰਬਰ 18 (ਵੇਰਕਾ) ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ਨੀਵੀਆਂ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਦੇ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ।ਪ੍ਰੋਜੈਕਟ ਦੀ ਸ਼ੁਰੂਆਤ ਪਿੰਡ ਵੱਲਾ ਤੋਂ ਕੀਤੀ ਗਈ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲਟਕਦੀਆਂ ਤਾਰਾਂ ਤੋਂ ਪੱਕੀ ਮੁਕਤੀ ਮਿਲੇਗੀ ਅਤੇ ਹਾਦਸਿਆਂ ਦਾ ਡਰ ਖ਼ਤਮ ਹੋਵੇਗਾ।
ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਨੀਵੀਆਂ ਹੋਣ ਕਾਰਨ ਲੋਕ ਬੜੇ ਲੰਮੇ ਸਮੇਂ ਤੋਂ ਇਨ੍ਹਾਂ ਖ਼ਤਰਨਾਕ ਤਾਰਾਂ ਨੂੰ ਉਚਾ ਚੁੱਕਣ ਦੀ ਮੰਗ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਉਨ੍ਹਾਂ ਨੇ ਸਰਕਾਰ ਤੱਕ ਪਹੁੰਚਾ ਕੇ ਇਸ ਦੇ ਪੱਕੇ ਹੱਲ ਲਈ ਯਤਨ ਕੀਤੇ ਹਨ ਅਤੇ ਪੂਰੇ ਹਲਕੇ ਵਿਚੋਂ ਤਾਰਾਂ ਦਾ ਜਾਲ ਜਲਦ ਸਾਫ਼ ਕੀਤਾ ਜਾਵੇਗਾ।
ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਆਪਣੇ ਲੋਕਾਂ ਦੀ ਸੇਵਾ ਤੇ ਸਹੂਲਤ ਲਈ ਹਮੇਸ਼ਾਂ ਤਤਪਰ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media