Sunday, April 26, 2026

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ ‘ਚ ਤੇਜ਼ ਨਾਲ ਵਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਮਾਲਵਾ ਖੇਤਰ ਵਿੱਚ ਕੈਂਸਰ ਦੇ ਮਰੀਜ਼ ਵੱਧ ਮਿਲਦੇ ਸਨ, ਪਰ ਹੁਣ ਮਾਝਾ ਖੇਤਰ, ਖ਼ਾਸ ਕਰਕੇ ਅੰਮ੍ਰਿਤਸਰ ਵਿੱਚ ਵੀ ਇਹ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ।ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਦੇ ਅੰਕੜੇ ਵੀ ਦਰਸਾਉਂਦੇ ਹਨ ਕਿ ਅੰਮ੍ਰਿਤਸਰ ਵਿੱਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।ਇਸ ਕਰਕੇ ਕਈ ਪਰਿਵਾਰ ਆਰਥਿਕ ਤੌਰ ‘ਤੇ ਤਬਾਹ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਕਾਰੋਬਾਰ ਵੀ ਪ੍ਰਭਾਵਿਤ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਗੰਦੇ ਨਾਲਿਆਂ ਦੀ ਢੰਗ ਨਾਲ ਸੰਭਾਲ ਨਹੀਂ ਹੋ ਰਹੀ ਖ਼ਾਸ ਤੌਰ ‘ਤੇ ਤੁੰਗ ਢਾਬ ਡਰੇਨ ਪ੍ਰਦੂਸ਼ਣ ਦਾ ਵੱਡਾ ਸਰੋਤ ਬਣ ਚੁੱਕਾ ਹੈ।ਖੇਤੀ ਵਿੱਚ ਬੇਹੱਦ ਕੀਟਨਾਸ਼ਕ ਵਰਤੇ ਜਾ ਰਹੇ ਹਨ।ਜ਼ਮੀਨੀ ਪਾਣੀ ਵਿੱਚ ਹਾਨੀਕਾਰਕ ਤੱਤ, ਇੱਥੋਂ ਤੱਕ ਕਿ ਯੂਰੇਨਿਯਮ ਤੱਕ ਮਿਲਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।ਗੁਰਜੀਤ ਔਜਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੈਂਸਰ ਦੇ ਇਲਾਜ਼ ਲਈ ਵਧੀਆ ਅਤੇ ਸਸਤੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਹਤ ਯੋਜਨਾ ਅਧੀਨ ਕੈਂਸਰ ਮਰੀਜ਼ਾਂ ਲਈ ਘੱਟੋ-ਘੱਟ 10 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦੀ ਵੀ ਮੰਗ ਕੀਤੀ, ਤਾਂ ਜੋ ਕੋਈ ਵੀ ਮਰੀਜ਼ ਪੈਸਿਆਂ ਦੀ ਕਮੀ ਕਾਰਨ ਇਲਾਜ਼ ਤੋਂ ਵੰਚਿਤ ਨਾ ਰਹੇ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …