ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਅੱਜ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਮਿਲਕ ਯੂਨੀਅਨ ਅੰਮ੍ਰਿਤਸਰ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਅਤੇ ਮੈਨੇਜਮੈਂਟ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।
ਵੇਰਕਾ ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਅਨਿਮੇਸ਼ ਪ੍ਰਮਾਣਿਕ ਨੇ ਉਹਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ਬੀਤੇ ਸਮੇਂ ਦੌਰਾਨ ਮਾਰੀਆਂ ਗਈਆ ਮੱਲਾਂ ਪ੍ਰਤੀ ਉਹਨਾਂ ਨੂੰ ਜਾਣੂ ਕਰਵਾਇਆ।ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ 2.35 ਐਲ.ਐਲ.ਪੀ.ਡੀ ਫਰਮੈਂਟਿਡ ਡੇਅਰੀ ਐਂਡ ਅਦਰ ਪ੍ਰੋਡਕਟਸ ਡੇਅਰੀ ਪਲਾਂਟ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਪ੍ਰੋਜੈਕਟ ਲਗਭਗ 136 ਕਰੋੜ ਰੁਪਏ ਦਾ ਪੋ੍ਰਜੈਕਟ ਹੈ। ਜਿਸ ਵਿੱਚ ਦੁੱਧ ਪਦਾਰਥ ਬਣਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਵਰਤੋਂ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਪੋ੍ਰਜੈਕਟ ਦੇ ਸ਼ੁਰੂ ਹੋਣ ਨਾਲ ਕਿਸਾਨਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ ਆਦਿ ਨੂੰ ਫਾਇਦਾ ਹੋਵੇਗਾ।ਮੌਜ਼ੂਦਾ ਸਮੇਂ ਦੌਰਾਨ ਇਸ ਪੋ੍ਰਜੈਕਟ ਦਾ ਈ.ਟੀ.ਪੀ ਦਾ ਕੰਮ ਕੁੱਝ ਦਿਨਾਂ ਤੱਕ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇਗਾ।ਉਮੀਦ ਹੈ ਕਿ ਇਹ ਪੋ੍ਰਜੈਕਟ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ।
ਇਸ ਮੌਕੇ ਭੁਪਿੰਦਰ ਸਿੰਘ ਵਾਈਸ ਚੇਅਰਮੈਨ, ਮਿਲਕ ਯੂਨੀਅਨ ਅੰਮ੍ਰਿਤਸਰ ਦੇ ਬੋਰਡ ਆਫ ਡਾਇਰੈਕਟਰਜ਼ ਸ. ਅਮਨਦੀਪ ਸਿੰਘ, ਪਲਵਿੰਦਰ ਸਿੰਘ, ਗੁਰਮੁੱਖ ਸਿੰਘ,. ਸੁਰਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਬਾਜ ਸਿੰਘ ਅਤੇ ਸੰਜੀਵ ਸ਼ਰਮਾ ਜਨਰਲ ਮੈਨੇਜਰ ਨੁਮਾਇੰਦਾ ਮਿਲਕਫੈਡ ਪੰਜਾਬ ਤੋਂ ਇਲਾਵਾ ਰਾਜੇਸ਼ ਕੁਮਾਰ, ਰਿਜ਼ਨਲ ਹੈਡ (ਐਨ.ਡੀ.ਡੀ.ਬੀ), ਸੰਦੀਪ ਧੀਮਾਣ ਸੀਨੀਅਰ ਮੈਨੇਜਰ (ਐਨ.ਡੀ.ਡੀ.ਬੀ), ਸ਼੍ਰੇਅਸ ਜੈਨ, ਸੀਨੀਅਰ ਮੈਨੇਜਰ ਈ.ਐਸ. (ਐਨ.ਡੀ.ਡੀ.ਬੀ), ਆਰ.ਪੀ.ਐਸ ਬਾਲੀ, ਮੈਨੇਜਰ ਏ.ਬੀ ਗਰੁੱਪ (ਐਨ.ਡੀ.ਡੀ.ਬੀ) ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਅਧਿਕਾਰੀ/ ਕਰਮਚਾਰੀ ਆਦਿ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media