ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਨੀਮੇਸ਼ਨ ਵਿਦਿਆਰਥੀਆਂ ਨੇ ਸੀ.ਟੀ.ਟੀ ਇੰਸਟੀਚਿਊਟ ਜਲੰਧਰ ਵੱਲੋਂ ਕਰਵਾਏ ਗਏ ਫ਼ਿਲਮ ਫੈਸਟੀਵਲ ਦੌਰਾਨ ਓਵਰ ਆਲ ਟਰਾਫੀ ’ਤੇ ਕਬਜ਼ਾ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਫੈਸਟੀਵਲ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ਟੀਮ ਨੂੰ 3100 ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਜਰਨਲਿਜ਼ਮ ਵਿਭਾਗ ਦੇ ਮੁੱਖੀ ਡਾ. ਸਾਨੀਆ ਮਰਵਾਹਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੀ.ਏ ਦੇ ਆਡੀਓ-ਵੀਡੀਓ ਰਿਕਾਰਡਿੰਗ, ਐਨੀਮੇਸ਼ਨ ਅਤੇ ਫੋਟੋਗ੍ਰਾਫੀ ਪ੍ਰੋਗਰਾਮ ਦੇ ਵਿਦਿਆਰਥੀਆਂ ਨੇ ਇੰਸਟੀਚਿਊਟ ਵੱਲੋਂ ਆਯੋਜਿਤ ਫ਼ਿਲਮ ਫੈਸਟੀਵਲ ਦੌਰਾਨ ਓਵਰਆਲ ਟਰਾਫ਼ੀ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਬੀ.ਏ ਐਨੀਮੇਸ਼ਨ ਸਮੈਸਟਰ ਚੌਥਾ ਦੇ ਬਲਜਿੰਦਰ ਸਿੰਘ, ਉਦੈਬੀਰ ਸਿੰਘ, ਮਨਪ੍ਰੀਤ ਸਿੰਘ, ਰਿਸ਼ੀ ਚੋਪੜਾ, ਆਕਾਸ਼, ਸੁਖਮਨ ਅਤੇ ਗੁਰਨੂਰ ਨੇ ਆਪਣੀ ਉਤਕ੍ਰਿਸ਼ਟ ਰਚਨਾਤਮਕਤਾ ਅਤੇ ਤਕਨੀਕੀ ਨਿਪੁੰਨਤਾ ਦਾ ਪ੍ਰਦਰਸ਼ਨ ਕਰਦੇ ਹੋਏ ਸ਼ਾਰਟ ਫ਼ਿਲਮ ਸ਼੍ਰੇਣੀ ’ਚ ਪਹਿਲਾ ਇਨਾਮ ਹਾਸਲ ਕੀਤਾ ਹੈ।
ਡਾ. ਰੰਧਾਵਾ ਨੇ ਕਿਹਾ ਕਿ ਇਨਾਮ ਜਿੱਤਣ ਵਾਲੀ ਸ਼ਾਰਟ ਫ਼ਿਲਮ ਨੂੰ ਫੈਸਟੀਵਲ ਦੌਰਾਨ ਸਕਰੀਨ ਵੀ ਕੀਤਾ ਗਿਆ, ਜਿਸਨੂੰ ਜੂਰੀ ਮੈਂਬਰਾਂ ਅਤੇ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵੀ.ਐਫ਼.ਐਕਸ ਅਤੇ ਐਨੀਮੇਸ਼ਨ ਸ਼੍ਰੇਣੀਆਂ ’ਚ ਦੂਜਾ ਅਤੇ ਤੀਜਾ ਇਨਾਮ ਵੀ ਜਿੱਤ ਕੇ ਆਪਣੀ ਤਕਨੀਕੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸ਼ਾਨਦਾਰ ਪ੍ਰਦਰਸ਼ਨ ਲਈ ਟੀਮ ਨੂੰ 3100 ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ।
ਇਸ ਮੌਕੇ ਡਾ. ਮਰਵਾਹਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮਿਹਨਤ, ਰਚਨਾਤਮਕਤਾ ਅਤੇ ਟੀਮ ਵਰਕ ਦੀ ਸ਼ਾਲਾਘਾ ਕੀਤੀ।ਉਨ੍ਹਾਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਵਿਭਾਗ ਵੱਲੋਂ ਫ਼ਿਲਮ ਮੇਕਿੰਗ, ਐਨੀਮੇਸ਼ਨ ਅਤੇ ਵਿਜ਼ੂਅਲ ਮੀਡੀਆ ਦੇ ਖੇਤਰ ’ਚ ਦਿੱਤੀ ਜਾ ਰਹੀ ਗੁਣਵੱਤਾ ਵਾਲੀ ਸਿੱਖਿਆ ਅਤੇ ਪ੍ਰੈਕਟੀਕਲ ਤਜ਼ਰਬੇ ਨੂੰ ਦਰਸਾਉਂਦੀਆਂ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media