Wednesday, August 19, 2026

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਅਤੇ ਐਸ.ਪੀ.ਜੀ ਵੱਲੋਂ ਮਾਲਾਂ ਦੀ ਚੈਕਿੰਗ

ਅੰਮ੍ਰਿਤਸਰ, 5 ਅਪ੍ਰੈਲ – (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ  ਚੈਕਿੰਗ ਕੀਤੀ ਗਈ।ਲੋਕਲ ਪੁਲਿਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾ ਵੱਲੋਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਕਰਕੇ ਵਾਹਣਾਂ ਦੀ ਚੈਕਿੰਗ ਕੀਤੀ ਗਈ, ਬਿਨਾਂ ਵਜ੍ਹਾ ਘੁੰਮ ਰਹੇ ਵਿਅਕਤੀਆਂ ਪਾਸੋਂ ਡੂੰਘਿਆਈ ਨਾਲ ਪੁੱਛਗਿਛ ਕੀਤੀ।ਇਸ ਤੋਂ ਇਲਾਵਾ ਮਾਲਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਪਬਲਿਕ ਨੂੰ ਅਪੀਲ ਕੀਤੀ ਕਿ ਅਗਰ ਉਹਨਾਂ ਦੇ ਇਲਾਕੇ ਵਿੱਚ ਕੋਈ ਗੈਰਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨਾਲ ਸ਼ਾਂਝੀ ਕੀਤੀ ਜਾਵੇ।ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੁਰਨ ਤੌਰ ‘ਤੇ ਗੁਪਤ ਰੱਖਿਆ ਜਾਵੇਗਾ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਪਬਲਿਕ ਦੀ ਸੁਰੱਖਿਆ ਤੇ ਉਹਨਾਂ ਦੀ ਰਾਖੀ ਲਈ 24 ਘੰਟੇ ਤੱਤਪਰ ਹੈ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …