ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ
(ਪੰਜਾਬ ਸਰਕਾਰ) ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ।
ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ਼ ਦੀ ਸਹੂਲਤ ਦੇਣ ਵਾਲੇ ਇਹ ਹੈਲਥ ਕਾਰਡ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ।ਉਨ੍ਹਾਂ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੰਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਨਹੀਂ ਬਣਾਏ ਉਹ ਆਪਣੇ ਕਾਰਡ ਜਰੂਰ ਬਣਾ ਲੈਣ।ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੂਹ ਟੀਮ ਵੱਲੋਂ ਵਿਧਾਇਕਾ ਜੀਵਨਜੋਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media