ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਪੰਜਾਬ ਸਟੇਟ ਰੈਡ ਕਰਾਸ ਵੱਲੋਂ ਆਯੋਜਿਤ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਵਿੱਚ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਫਗਵਾੜਾ ਵਿੱਚ ਆਯੋਜਿਤ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਰੁੱਪ ਗੀਤ, ਗਰੁੱਪ ਡਾਂਸ ਅਤੇ ਫੋਕ ਸਾਂਗ ਵਿੱਚ ਪਹਿਲਾ ਸਥਾਨ ਅਤੇ ਫਸਟ ਏਡ, ਕਵਿਜ਼ ਅਤੇ ਪੋਸਟਰ ਮੇਕਿੰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਅਤੇ ਸਟਾਫ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੱੱਤੀ।ਸੋਲ੍ਹਾਂ ਵਿਦਿਆਰਥਣਾਂ ਦੀ ਟੀਮ ਦੇ ਨਾਲ਼ ਮਿਸਜ਼ ਅਕਸ਼ਿਕਾ ਅਨੇਜਾ, ਡਾ. ਸੁਨੀਤਾ ਰਾਣੀ ਅਤੇ ਮਿਸ ਵਾਣੀ ਤੇਜਪਾਲ ਮੌਜ਼ੂਦ ਰਹੇ ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media