Sunday, August 2, 2026

ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਿਆਰਥੀਆਂ ਨੇ ਨਾਰਾ ਕੈਂਪਸਾਈਟ ‘ਤੇ ਹਾਈਕਿੰਗ ਅਤੇ ਟ੍ਰੈਕਿੰਗ ਕੈਂਪ ਵਿੱਚ ਲਿਆ ਭਾਗ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਦੇ ਨਾਰਾ ਕੈਂਪਸਾਈਟ ਵਿਖੇ ਸ਼ਿਵਾਲਿਕ ਪਹਾੜੀ ਖੇਤਰ ਵਿੱਚ ਆਯੋਜਿਤ ਹਾਈਕਿੰਗ ਅਤੇ ਟ੍ਰੈਕਿੰਗ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਕੈਂਪ ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ।
ਕੈਂਪ ਦੌਰਾਨ ਕਾਲਜ ਦੇ ਰੈਡ ਰਿਬਨ ਕਲੱਬ ਦੇ 12 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਟ੍ਰੈਕਿੰਗ ਦੇ ਮੁੱਢਲੇ ਗੁਣ ਸਿੱਖੇ।ਇਸ ਦੌਰਾਨ ਵਿਦਿਆਰਥੀਆਂ ਦੀ ਸਰੀਰਕ ਤੰਦਰੁਸਤੀ, ਟੀਮ ਵਰਕ, ਅਗਵਾਈ ਅਤੇ ਆਪਸੀ ਸਹਿਯੋਗ ਦੇ ਗੁਣਾਂ ਨੂੰ ਨਿਖਾਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮ ਹਿੱਸਾ ਲੈਂਦੇ ਹੋਏ ਵਿਦਿਆਰਥੀਆਂ ਨੇ ਆਪਣੀ ਹਿੰਮਤ ਅਤੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ।
ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਸੁੱਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ।ਰੈਡ ਰਿਬਨ ਕਲੱਬ ਦੀ ਕੋਆਰਡੀਨੇਟਰ ਡਾ. ਸੋਨਿਕਾ ਠਾਕੁਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਕਾਰੀ ਹੁੰਦੇ ਹਨ।ਉਨ੍ਹਾਂ ਨੇ ਦੱਸਿਆ ਕਿ ਇਹ ਗਤੀਵਿਧੀਆਂ ਵਿਦਿਆਰਥੀਆਂ ਨੂੰ ਪ੍ਰਕਿਰਤੀ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਧੀਰਜ਼ ਅਤੇ ਜ਼ਿੰਮੇਵਾਰੀ ਵਰਗੇ ਗੁਣ ਵਿਕਸਿਤ ਕਰਦੀਆਂ ਹਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …