ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਇੱਕ ਅਹਿਮ ਮੀਟਿੰਗ ਬੱਚਤ ਭਵਨ ਵਿਖੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ਼ ਦੀਕਸ਼ਿਤ ਧਵਨ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਧਵਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦੀ ਆਦਤ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਾਂਝੇ ਯਤਨਾਂ ਦੀ ਬਹੁਤ ਜ਼ਰੂਰਤ ਹੈ।ਉਨ੍ਹਾਂ ਨੇ ਸਾਰੇ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ ਅਤੇ ਨਸ਼ਾ ਮੁਕਤੀ ਮੋਰਚਾ ਇਨ੍ਹਾਂ ਯਤਨਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ ਅਤੇ ਕੈਂਪਾਂ ਦਾ ਆਯੋਜਨ ਵੱਡੇ ਪੱਧਰ `ਤੇ ਕੀਤਾ ਜਾਵੇਗਾ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੇ ਸਮੁੱਚੇ ਅਹੁੱਦੇਦਾਰ ਹਾਜ਼ਰ ਸਨ ਅਤੇ ਸਾਰੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚੇ ਵੱਲੋਂ ਅਲੱਗ-ਅਲੱਗ ਹਲਕਾ ਇੰਚਾਰਜ਼ ਜੈ ਬੁੱਟਰ, ਮਨਜੀਤ ਸਿੰਘ ਫ਼ੌਜੀ, ਕੁਲਵੰਤ ਸਿੰਘ ਵਡਾਲੀ ਸਾਹਿਬ ਸਿੰਘ ਗਿੱਲ ਤੇ ਰਾਹੀਲ ਸੇਠ ਅਤੇ ਵਾਈਸ ਹਲਕਾ ਇੰਚਾਰਜ਼ ਅਤੇ ਸਮੁੱਚੇ ਬਲੋਾ ਪ੍ਰਧਾਨ ਸ਼ਾਮਲ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media