Tuesday, April 7, 2026

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਅਨਮੋਲ ਸਿੱਖਿਆਵਾਂ ਸਬੰਧੀ ਚਰਚਾ ਕੀਤੀ।ਉਨ੍ਹਾਂ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਮਨੁੱਖਤਾ ਦੀ ਭਲਾਈ ਅਤੇ ਧਾਰਮਿਕ ਆਜ਼ਾਦੀ ਲਈ ਅਪਾਰ ਕੁਰਬਾਨੀ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ‘ਹਿੰਦ ਦੀ ਚਾਦਰ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ।
ਇਸ ਤੋਂ ਪਹਿਲਾਂ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਕੌਮ ਖਾਤਿਰ ਦਿੱਤੀ ਲਾਸਾਨੀ ਸ਼ਹਾਦਤ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਛੀਨਾ ਨੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ.ਕੇ ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਗੁਰਮੀਤ ਸਿੰਘ ਭੱਟੀ, ਡਾ. ਰਮਿੰਦਰ ਕੌਰ, ਕਰਮਜੀਤ ਸਿੰਘ ਭੱਟੀ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਆਯੋਜਿਤ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ …