Monday, August 24, 2026

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ‘ਚ ਕੀਤੀ ਗਈ ਚੈਕਿੰਗ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲੀਸ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਚੈਕਿੰਗ ਕੀਤੀ ਗਈ।
ਲੋਕਲ ਪੁਲੀਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾਂ ਨੇ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਕਰਕੇ ਵਾਹਣਾਂ ਦੀ ਚੈਕਿੰਗ ਕੀਤੀ ਅਤੇ ਬਿਨਾਂ ਵਜ੍ਹਾ ਘੁੰਮ ਰਹੇ ਵਿਅਕਤੀਆਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ।ਇਸ ਤੋਂ ਇਲਾਵਾ ਮਾਲਾਂ ਅਤੇ ਪਾਰਕਿੰਗਾਂ ਦੀ ਚੈਕਿੰਗ ਵੀ ਕੀਤੀ ਗਈ।
ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਉਹਨਾਂ ਦੇ ਇਲਾਕਾ ਵਿੱਚ ਕੋਈ ਗੈਰਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨਾਲ ਸ਼ਾਂਝੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੂਰਨ ਤੌਰ ‘ਤੇ ਗੁਪਤ ਰੱਖਿਆ ਜਾਵੇਗਾ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਪਬਲਿਕ ਦੀ ਸੁਰੱਖਿਆ ਤੇ ਉਨ੍ਹਾਂ ਦੀ ਰਾਖੀ ਲਈ 24 ਘੰਟੇ ਤੱਤਪਰ ਹੈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …