ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।
ਉਨ੍ਹਾਂ ਕਿਹਾ ਕਿ ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ਼ ਵਿੱਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ।ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।
Check Also
ਖਾਲਸਾ ਕਾਲਜ ਇੰਜੀ. ਵਲੋਂ ‘ਹੁਨਰ ਅਤੇ ਸਿੱਖਿਆ ਵਿਸ਼ੇ `ਤੇ 6 ਦਿਨਾਂ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media