Tuesday, July 14, 2026

ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਮੀਟਿੰਗ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਜਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਮੀਟਿੰਗ ਕੀਤੀ।ਉਹਨ੍ਹਾਂ ਵੱਲੋਂ ਹਾਜ਼ਰ ਹੋਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਲਈ ਕਿਹਾ।ਵਧੀਕ ਜਿਲ੍ਹਾ ਚੋਣ ਅਫਸਰ ਵਲੋਂ ਸੂਚਿਤ ਕੀਤਾ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋ ਪੰਜਾਬ ਰਾਜ ਵਿੱਚ ਸਪੈਸ਼ਲ ਇੰਨਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਐਲਾਨ ਬਹੁਤ ਜਲਦ ਕੀਤਾ ਜਾ ਸਕਦਾ ਹੈ।ਜਿਸ ਦੇ ਮੱਦੇਨਜ਼ਰ ਹਰੇਕ ਪੋਲਿੰਗ ਬੂਥ ‘ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਬੂਥ ਲੈਵਲ ਏਜੰਟ ਨਿੱਯੁਕਤ ਕੀਤੇ ਜਾਣ।ਇਹ ਏਜੰਟ ਬੀ.ਐਲ.ਓਜ਼ ਨਾਲ ਮਿਲ ਕੇ ਵੋਟਰ ਸੂਚੀ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਗੇ ਅਤੇ ਨਵੀਆਂ ਵੋਟਾਂ ਬਣਾਉਣ, ਕਟੌਤੀ, ਸੋਧ ਲਈ ਫਾਰਮ ਜਮ੍ਹਾ ਕਰਵਾਉਣ ਵਿੱਚ ਬਿਨੈਕਾਰਾਂ ਦੀ ਅਗਵਾਈ/ਮਦਦ ਕਰਨਗੇ।
ਹਾਜ਼ਰ ਬੂਥ ਲੈਵਲ ਏਜੰਟਾਂ ਦੀ ਨਿਯੁੱਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹੋਈਆਂ ਹਦਾਇਤਾ ਅਤੇ ਫਾਰਮ ਬੀ.ਐਲ.ਏ 1 ਅਤੇ ਬੀ.ਐਲ.ਏ 2 ਸਪਲਾਈ ਕੀਤੇ ਗਏ।ਇਸ ਮੀਟਿੰਗ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ (ਦਿਹਾਤੀ) ਤੋਂ ਹਰਗੁਰਿੰਦਰ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ (ਸ਼ਹਿਰੀ) ਤੋਂ ਸਤਪਾਲ ਡੋਗਰਾ, ਭਾਰਤੀ ਜਨਤਾ ਪਾਰਟੀ (ਦਿਹਾਤੀ) ਤੋਂ ਵਿਕਰਮ ਡੰਡੋਨਾ, ਆਮ ਆਦਮੀ ਪਾਰਟੀ (ਸ਼ਹਿਰੀ) ਤੋਂ ਸਰਬਜੀਤ ਸਿੰਘ ਬਿੱਟੂ, ਆਮ ਆਦਮੀ ਪਾਰਟੀ (ਦਿਹਾਤੀ) ਤੋਂ ਤ੍ਰਿਲੋਕੀ ਨਾਥ ਤੋਂ ਇਲਾਵਾ ਇੰਦਰਜੀਤ ਸਿੰਘ ਚੋਣ ਤਹਿਸੀਲਦਾਰ ਹਾਜ਼ਰ ਸਨ।

 

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …