Monday, May 4, 2026

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਸਬੰਧੀ ਧਾਰਮਿਕ ਸਮਾਗਮ

PPN1601201519 PPN1601201520

ਅੰਮ੍ਰਿਤਸਰ, 16 ਜਨਵਰੀ (ਸਾਜਨ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਦੇ ਪ੍ਰਧਾਨ ਕਰਮਜੀਤ ਸਿੰਘ ਕੇ.ਪੀ, ਜਨਰਲ ਸਕੱਤਰ ਲਖਵਿੰਦਰ ਸਿੰਘ ਨਾਗ ਅਤੇ ਸਾਰੇ ਹੀ ਸਾਥੀਆਂ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਜਿਸ ਵਿੱਚ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟੱਰਕਾਂਵਾਲਾ, ਐਮਟੀਪੀ ਹੇਮੰਤ ਬੱਤਰਾ, ਐਸ.ਈ ਜਸਵਿੰਦਰ ਸਿੰਘ, ਐਕਸੀਅਨ ਪ੍ਰਦੂਬਨ ਸਿੰਘ,ਨਿਰਭੇਲ ਸਿੰਘ ਫੋਜੀ, ਕੋਂਸਲਰ ਸਰਬਜੀਤ ਸਿੰਘ ਲਾਟੀ, ਭਾਜਪਾ ਨੇਤਾ ਡਾ. ਸੁਭਾਸ਼ ਪੱਪੂ, ਸੁਰਿੰਦਰ ਟੋਨਾ ਅਤੇ ਸਮੂਹ ਕੋਂਸਲਰਾਂ ਨੇ ਹਾਜਰੀਆਂ ਭਰੀਆਂ।ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦੌਰਾਨ ਪ੍ਰਧਾਨ ਕਰਮਜੀਤ ਸਿੰਘ ਕੇ.ਪੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਨਗਰ ਨਿਗਮ ਮੁਲਾਜ਼ਮਾਂ ਅਤੇ ਦੇਸ਼ ਵਾਸੀਆਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਹਰ ੁਿਕਸੇ ਦਾ ਜੀਵਨ ਖੁਸ਼ੀਆਂ ਭਰਿਆ ਰਹੇ।ਇਸ ਮੌਕੇ ਮੁੱਖ ਸਲਾਕਾਰ ਦਲਜੀਤ ਸਿੰਘ ਜਿਜੇਆਣੀ, ਡਿਪਟੀ ਚੇਅਰਮੈਨ ਪ੍ਰਿਤਪਾਲ ਸਿੰਘ, ਡਿਪਟੀ ਜਨਰਲ ਸਕੱਤਰ ਚਰਨਜੀਤ ਸਿੰਘ, ਹਰਜਿੰਦਰ ਸਿੰਘ ਭਰਾੜੀਵਾਲ, ਬਲਜਿੰਦਰ ਸਿੰਘ ਰੂਪੋਵਾਲੀ, ਪ੍ਰਿਤਪਾਲ ਸਿੰਘ, ਅਰਬਿੰਦਰ ਸਿੰਘ, ਦਿਲਬਾਗ ਸਿੰਘ, ਗੁਰਬਚਨ ਸਿੰਘ, ਜਤਿੰਦਰ ਕੁਮਾਰ, ਮਨਜੀਤ ਸਿੰਘ, ਵਰਿੰਦਰ ਸਿੰਘ, ਬਿਕਰਮਜੀਤ ਸਿੰਘ, ਮੰਗਲ ਰਾਮ, ਮੁਲਖ ਰਾਜ, ਧਰਮਿੰਦਰ ਸਿੰਘ, ਤਿਲਕ ਰਾਜ, ਜਸਪਿੰਦਰ ਸਿੰਘ, ਸਰਬਜੀਤ ਸਿੰਘ, ਲਖਵਿੰਦਰ ਸਿੰਘ ਆਦਿ ਹਾਜਰ ਸਨ।ਲੰਗਰ ਅਟੂਟ ਵਰਤਾਇਆ ਗਿਆ।

Check Also

ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …

Leave a Reply