ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ।ਇਹ ਪ੍ਰਗਟਾਵਾ ਜਿਲ੍ਹਾ
ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜ਼ਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਡਾ.ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਦੀ ਆਖਿਰੀ ਮਿਤੀ ਵਧਾ ਕੇ 10 ਅਪ੍ਰੈਲ 2026 ਕਰ ਦਿੱਤੀ ਗਈ ਹੈ।ਇਸ ਸਾਲ ਅਗਨੀਵੀਰ ਆਰਮੀ ਭਰਤੀ ਸਬੰਧੀ ਰੈਲੀ ਜਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਰੋਜ਼ਗਾਰ ਅਫਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਹ ਫੈਸਲਾ ਚਾਹਵਾਨ ਪ੍ਰਾਰਥੀਆਂ ਦੀ ਸਹੂਲਤ ਲਈ ਲਿਆ ਗਿਆ ਹੈ ਅਤੇ ਨਾਲ ਹੀ ਇਸ ਸਾਲ ਤੋਂ ਉਮਰ ਸੀਮਾ ਵਿੱਚ ਵੀ ਇੱਕ ਸਾਲ ਦਾ ਵਾਧਾ ਕਰਦੇ ਹੋਏ ਉਮਰ ਸੀਮਾ ਵਧਾ ਕੇ 18 ਤੋਂ 22 ਸਾਲ ਕਰ ਦਿੱਤੀ ਗਈ ਹੈ। ਇਸ ਭਰਤੀ ਲਈ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ।ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜ਼ੀਕਲੀ ਫਿਟ ਹੋਣੇ ਚਾਹੀਦੇ ਹਨ।ਇਥੇ ਇਹ ਦੱਸਣਯੋਗ ਹੈ ਕਿ ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਲਈ ਵੀ ਅਪਲਾਈ ਕਰ ਸਕਦੇ ਹਨ।ਉਹਨਾਂ ਦੱਸਿਆ ਕਿ ਅਗਨੀਵੀਰ ਯੁਵਕਾਂ ਲਈ ਸਰਕਾਰ ਦੀਆਂ ਵਖ-ਵੱਖ ਯੂਨਿਟਾਂ ਜਿਵੇਂ ਕਿ ਸੀ.ਆਰ.ਪੀ.ਐਫ, ਬੀ.ਐਸ.ਐਫ, ਆਈ.ਟੀ.ਬੀ.ਪੀ ਅਤੇ ਹੋਰ ਸਟੇਟ ਪੁਲਿਸ ਆਦਿ ਵਿੱਚ ਇੱਕ ਸਪੈਸ਼ਲ ਵੱਖਰਾ ਅਗਨੀਵੀਰ ਕੋਟਾ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਸਿਰਫ ਅਗਨੀਵੀਰ ਯੁਵਕ ਹੀ ਅਪਲਾਈ ਕਰ ਸਕਦੇ ਹਨ।ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ‘ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮਕਾਜ਼ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਜਾਂ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media