ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ
ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ’ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਦੇ ਵਾੜ ਦੀ ਸਮੱਸਿਆ ਨੂੰ ਹੱਲ ਕਰਦਿਆਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਲਈ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਿਆ ਹੋਇਆ ਇਹ ਮੁੱਦਾ 1990 ਦੇ ਦਹਾਕੇ ਦੌਰਾਨ ਬਣਾਈ ਗਈ ਵਾੜ ਨਾਲ ਸਬੰਧਿਤ ਹੈ, ਜਿਸ ਨੇ ਹਜ਼ਾਰਾਂ ਏਕੜ ਉਤਪਾਦਕ ਅਤੇ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਨਾ ਵਰਤਣਯੋਗ ਬਣਾ ਦਿੱਤਾ ਸੀ, ਕਿਉਂਕਿ ਸੁਰੱਖਿਆ ਕਾਰਨਾਂ ਕਰਕੇ ਵਾੜ ਕਈ ਮੀਟਰ ਅਤੇ ਕੁੱਝ ਮਾਮਲਿਆਂ ’ਚ ਭਾਰਤੀ ਖੇਤਰ ਦੇ ਅੰਦਰ ਕਈ ਕਿਲੋਮੀਟਰ ਤੱਕ ਵੀ ਲਗਾਈ ਗਈ ਸੀ।ਇਸ ਨਾਲ ਉਨ੍ਹਾਂ ਕਿਸਾਨਾਂ ਨੂੰ ਖੇਤੀ ਲਈ ਆਪਣੀ ਜ਼ਮੀਨ ਤੱਕ ਸੀਮਤ ਪਹੁੰਚ ਕਾਰਨ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਛੀਨਾ ਨੇ ਕਿਹਾ ਕਿ ਉਨ੍ਹਾਂ (ਖੁਦ) ਪਿੱਛਲੇ ਸਾਲ ਦਸੰਬਰ ’ਚ ਉਕਤ ਸਮੱਸਿਆ ਦੇ ਹੱਲ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਪੱਤਰ ਲਿਖਿਆ ਸੀ।
ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਨਾ ਸਿਰਫ਼ ਕਿਸਾਨ ਭਾਈਚਾਰੇ ਨੂੰ ਲਾਭ ਹੋਵੇਗਾ, ਸਗੋਂ ਸਰਹੱਦੀ ਪ੍ਰਬੰਧਨ ਨੂੰ ਵੀ ਮਜ਼ਬੂਤੀ ਮਿਲੇਗੀ ਅਤੇ ਖੇਤਰ ਵਿੱਚ ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਣ ’ਚ ਵੀ ਮਦਦ ਮਿਲੇਗੀ।ਛੀਨਾ ਨੇ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਅਤੇ ਪੰਜਾਬ ਦੇ ਲੋਕਾਂ ਲਈ ਨਿਰੰਤਰ ਸਮਰਥਨ ਦੀ ਸ਼ਲਾਘਾ ਕੀਤੀ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media