ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪੋ੍ਰ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਅਤੇ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖ ਧਰਮ ਨੂੰ ਮਜ਼ਬੂਤ ਬੁਨਿਆਦਾਂ ’ਤੇ ਖੜ੍ਹਾ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਇਕ ਅਮੁੱਲ ਧਰੋਹਰ ਬਖ਼ਸ਼ੀ।
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ।
ਸ: ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਹਿਨਸ਼ੀਲਤਾ, ਤਿਆਗ ਅਤੇ ਧਰਮ ਲਈ ਅਡਿੱਗ ਰਹਿਣ ਦੀ ਮਿਸਾਲ ਹੈ, ਜੋ ਸਾਨੂੰ ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ.ਕੇ ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਮਨਜੀਤ ਸਿੰਘ ਵਾਲੀਆ, ਖ਼ਾਲਸਾ ਕਾਲਜ ਆਫ਼ ਲਾਅ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media