ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਦੇ ਬੋਟਨੀ ਵਿਭਾਗ ਵੱਲੋਂ ਕਰਵਾਏ ਗਏ ਫ਼ਲਾਵਰ ਸ਼ੋਅ ਦੌਰਾਨ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਅਸਿਸਟੈਂਟ ਪ੍ਰੋਫ਼ੈਸਰ ਕਵਲਜੀਤ ਕੌਰ ਅਤੇ ਨਰਸਿੰਗ ਟਿਊਟਰ ਲਵਪ੍ਰੀਤ ਕੌਰ ਦੀ ਅਗਵਾਈ ਹੇਠ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਇੰਸਟੀਟਿਊਸ਼ਨਲ ਕੈਟੇਗਰੀ ’ਚ ਕਾਲਜ ਪਹਿਲੇ ਸਥਾਨ ’ਤੇ ਰਿਹਾ ਅਤੇ ਸਕੂਲੈਂਟ, ਕੈਕਟਸ ਅਤੇ ਬੋਨਸਾਈ ਕੈਟੇਗਰੀ ’ਚ ਦੂਜਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੋਸਟਰ ਮੁਕਾਬਲੇ ’ਚ ਆਈ ਮਨਜੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।ਜਦਕਿ ਇਸ਼ਮੀਤ ਕੌਰ ਅਤੇ ਮਹਿਕਪ੍ਰੀਤ ਕੌਰ ਨੇ ਫਲਾਵਰ ਅਰੈਂਜਮੈਂਟ ’ਚ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ।
ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media