Sunday, October 11, 2026

ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਦੀ ਬੇਹਤਰੀ ਲਈ ਕਦਮ ਉਠਾਏ ਜਾਣਗੇ-ਚੇਅਰਮੈਨ ਰੰਧਾਵਾ

PPN1601201518

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਮਾਰਕੀਟ ਕਮੇਟੀ ਦੇ ਵਿੱਤੀ ਹਾਲਾਤਾਂ ਦਾ ਜਾਇਜਾ ਲੈਣ ਲਈ ਅਤੇ ਮਾਰਕੀਟ ਕਮੇਟੀ ਦਫਤਰੀ ਕੰਮ ਅਤੇ ਮਾਰਕੀਟ ਫੀਸ ਸੰਬੰਧੀ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਸੈਕਟਰੀ ਰਮਨਦੀਪ ਸਿੰਘ ਅਤੇ ਹੋਰ ਸਟਾਫ ਮੈਂਬਰਾਂ ਨਾਲ ਬੈਠਕ ਕੀਤੀ।ਇਸ ਮੌਕੇ ਹੋਰ ਵੱਖ ਵੱਖ ਮੁੱਦਿਆਂ ਤੋਂ ਇਲਾਵਾ ਸਟਾਫ ਦੀਆਂ ਮੁਸ਼ਕਲਾਂ ਅਤੇ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਬੈਠਕ ਤੋਂ ਬਾਅਦ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੀਆਂ ਵੱਖ ਵੱਖ ਮਾਰਕੀਟ ਕਮੇਟੀ ਨਾਲ ਸੰਬੰਧਿਤ ਮੰਡੀਆਂ ਦਾ ਜ਼ਲਦੀ ਹੀ ਦੌਰਾ ਕਰਨਗੇ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ।ਉਨ੍ਹਾਂ ਕਿਹਾ ਕਿ ਸਰਕਾਰ ਆੜ੍ਹਤੀਆਂ ਅਤੇ ਕਿਸਾਨਾਂ ਵਿਚ ਬਹੁਤ ਵਧੀਆ ਤਾਲਮੇਲ ਬਿਠਾਇਆ ਜਾਵੇਗਾ ਤਾਂ ਕਿ ਕਿਸੇ ਨੂੰ ਵੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਦੀ ਬੇਹਤਰੀ ਲਈ ਵਿਸ਼ੇਸ਼ ਕਦਮ ਉਠਾਏ ਜਾਣਗੇ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਮੀਦਾਰਾਂ ਨੂੰ ਮੰਡੀਆਂ ਵਿਚ ਫਸਲ ਅਤੇ ਸਬਜ਼ੀਆਂ ਦਾ ਬਣਦਾ ਮੁੱਲ ਦਿਵਾਇਆ ਜਾਵੇਗਾ ਅਤੇ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਲਜੀਤ ਸਿੰਘ ਗੰਡੀਵਿੰਡ, ਅਜੇਪਾਲ ਸਿੰਘ ਢਿੱਲੋਂ, ਲਾਡੀ ਭੁੱਲਰ, ਬਿੱਲਾ ਸੰਧੂ, ਨਿਰਮਲ ਸਿੰਘ ਨੰਗਲੀ ਪਹਿਲਵਾਨ, ਬਲਰਾਜ ਸਿੰਘ ਸਰਪੰਚ ਆਦਿ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply