Sunday, April 12, 2026

ਨਗਰ ਨਿਗਮ ਵੱਲੋਂ ਗੰਦਗੀ ਵਾਲੇ ਸੰਵੇਦਨਸ਼ੀਲ ਸਥਾਨਾਂ ‘ਤੇ ਕੂੜਾ ਸੁੱਟਣ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਤੇਜ਼

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸਫ਼ਾਈ ਬਣਾਈ ਰੱਖਣ ਅਤੇ ਜ਼ਿੰਮੇਵਾਰ ਕਚਰਾ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਉਂਦੇ ਹੋਏ, ਨਗਰ ਨਿਗਮ ਨੇ ਸ਼ਹਿਰ ਦੇ ਵੱਖ-ਵੱਖ ਸੀ.ਐਸ.ਓ Garbage Vulnerable Points (GVPs) ‘ਤੇ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਹੈ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ ਰਤਨ ਸਿੰਘ ਚੌਕ ਵਿਖੇ ਇੱਕ ਖਾਸ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦੀ ਕੂੜਾ ਸੁੱਟਣ ਲਈ ਸੰਵੇਦਨਸ਼ੀਲ ਸਥਾਨ ਵਜੋਂ ਚੋਣ ਕੀਤੀ ਗਈ ਹੈ।ਫੀਲਡ ਸਟਾਫ ਵੱਲੋਂ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਥਾਂ ‘ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਗਈ। ਸੀ.ਐਸ.ਓ ਮਲਕੀਤ ਸਿੰਘ, ਹਰਵਿੰਦਰ ਸਿੰਘ ਅਤੇ ਹੋਰ ਸਟਾਫ ਮੈਂਬਰਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ।ਟੀਮ ਵੱਲੋਂ ਸਥਾਨਕ ਵਸਨੀਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਿਰਧਾਰਤ ਥਾਵਾਂ ‘ਤੇ ਕਚਰਾ ਪਾਉਣ ਅਤੇ ਸਹੀ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਬੇਤਰਤੀਬੀ ਨਾਲ ਕੂੜਾ ਸੁੱਟਣਾ ਗੰਦਗੀ ਫੈਲਾਉਂਦਾ ਹੈ ਅਤੇ ਵਾਤਾਵਰਣ ਅਤੇ ਜਨ ਸਿਹਤ ਲਈ ਗੰਭੀਰ ਖਤਰਾ ਹੈ।ਨਗਰ ਨਿਗਮ ਕੂੜੇ ਵਾਲੇ ਹਾਟਸਪਾਟਸ ਨੂੰ ਖਤਮ ਕਰਨ ਅਤੇ ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੂੜਾ ਇੱਧਰ-ਉਧਰ ਨਾ ਸੁਟਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਵਿੱਚ ਸਹਿਯੋਗ ਦੇਣ।

Check Also

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …