Sunday, April 12, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ 57ਵਾਂ ਸਾਲਾਨਾ ਪੁਰਸਕਾਰ ਦਿਵਸ ਦਾ ਆਯੋਜਨ

ਅੰਮ੍ਰਿਤਸਰ, 12 ਅਪਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਪ੍ਰੋਗਰਾਮਾਂ ਦੇ ਖੇਤਰ ਵਿੱਚ ਮੁਕਾਮ ਪ੍ਰਾਪਤ ਕਰਨ ਵਾਲ਼ੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ 57ਵਾਂ ਸਾਲਾਨਾ ਪੁਰਸਕਾਰ ਦਿਵਸ ਆਯੌਜਿਤ ਕੀਤਾ ਗਿਆ।ਡਾ. ਐਸ.ਪੀ ਸਿੰਘ ਓਬਰਾਏ ਉੱਘੇ ਸਮਾਜ ਸੇਵੀ ਦੁਬਈ ਮੁੱਖ ਮਹਿਮਾਨ ਰਹੇ, ਜਦੋਂ ਕਿ ਡਾ. ਕੰਵਰ ਮਨਦੀਪ ਸਿੰਘ, ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪ੍ਰੋ. ਡਾ. ਮਨਿੰਦਰ ਲਾਲ ਸਿੰਘ, ਸਾਬਕਾ ਡਾਇਰੈਕਟਰ ਐਮ.ਟੀ.ਟੀ.ਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਸਮਾਗਮ ਦੀ ਸ਼ੂਰੂੂਆਤ ਡੀ.ਏ.ਵੀ ਗਾਇਨ ਅਤੇ ਵੈਦਿਕ ਮੰਤਰਾਂ ਦੇ ਜਾਪ ਦੇ ਨਾਲ ਗਿਆਨ ਦੇ ਰਸਮੀ ਜੋਤੀ ਜਗਾਉਣ ਨਾਲ਼ ਹੋਈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਡਾ. ਐਸ.ਪੀ ਸਿੰਘ ਓਬਰਾਏ ਸਮਾਜ ਲਈ ਇੱਕ ਮਹਾਨ ਸੰਪਤੀ ਹਨ ਅਤੇ ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਲਈ ਇੱਕ ਰੋਲ ਮਾਡਲ ਵਜੋਂ ਸੇਵਾ ਕਰਦੇ ਹੋਏ ਮਨੁੱਖਤਾ ਦੀ ਭਲਾਈ ਲਈ ਬਹੁਤ ਵੱਡਾ ਕੰਮ ਕੀਤਾ ਹੈ।ਜੀ.ਐਨ.ਡੀ.ਯੂ ਦੀਆਂ ਪ੍ਰੀਖਿਆਵਾਂ ਅਤੇ ਵੱਖ-ਵੱਖ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿੱਚ ਹਮੇਸ਼ਾਂ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਮੈਰਿਟ ਸਥਾਨਾਂ ਨੂੰ ਬਰਕਰਾਰ ਰੱਖਿਆ ਹੈ।ਉਹਨਾਂ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਉਤਰੀ ਭਾਰਤ ਦੀਆਂ ਚੋਟੀ ਦੀਆਂ ਇਸਤਰੀ ਸੰਸਥਾਵਾਂ ਵਿਚੋਂ ਇੱਕ ਹੋਣ ਦਾ ਮਾਣ ਰੱਖਦਾ ਹੈ।ਉਹਨਾਂ ਵੱਖ-ਵੱਖ ਖੇਤਰਾਂ ਵਿੱਚ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਸਾਲਾਨਾ ਰਿਪੋਰਟ ਵੀ ਪੇਸ਼ ਕੀਤੀ।ਡਾ. ਐਸ.ਪੀ ਸਿੰਘ ਓਬਰਾਏ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡੀ.ਏ.ਵੀ ਸੰਸਥਾਵਾਂ ਸਿੱਖਿਅਤ ਭਾਰਤ ਦੇ ਸੁਪਨੇ ਨਾਲ਼ ਸਥਾਪਿਤ ਕੀਤੀਆਂ ਗਈਆਂ ਸਨ ਅਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਇਸ ਸੁਪਨੇ ਨੂੰ ਵਚਨਬੱਧਤਾ ਅਤੇ ਸਮਰਪਣ ਨਾਲ਼ ਪੂਰਾ ਕਰ ਰਿਹਾ ਹੈ।ਡਾ. ਕੰਵਰ ਮਨਦੀਪ ਸਿੰਘ ਅਤੇ ਪ੍ਰੋ. ਡਾ. ਮਨਿੰਦਰ ਲਾਲ ਸਿੰਘ ਨੇ ਕਾਲਜ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।
ਇਸ ਦਿਨ ਲਗਭਗ 800 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸ਼੍ਰੀਮਤੀ ਵੇਦਿਤਾ ਕਪੂਰ ਬੀ.ਬੀ.ਏ ਸੈਮ ਨੂੰ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਉਤਮਤਾ ਲਈ ਸਵਰਗੀ ਸ਼੍ਰੀਮਤੀ ਸਰਸਵਤੀ ਦੇਵੀ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਗਿਆ ਅਤੇ ਸ਼੍ਰੀਮਤੀ ਤ੍ਰਿਸ਼ਾ ਬੀ.ਐਸ.ਸੀ (ਅਰਥ ਸ਼ਾਸਤਰ) ਸੈਮ, ਨੂੰ ਆਲ-ਰਾਊਂਡਰ ਸਰਵੋਤਮ ਵਿਦਿਆਰਥੀ ਲਈ ਸਵਰਗੀ ਏ.ਐਸ ਸੋਨੀ ਪੁਰਸਕਾਰ ਦਿੱਤਾ ਗਿਆ।ਕਾਲਜ ਦੇ ਖਿਡਾਰੀਆਂ ਨੂੰ ਅੰਤਰ-ਵਰਸਿਟੀ ਪੱਧਰ ਅਤੇ ਓਪਨ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਸਨਮਾਨ ਵਿੱਚ 5,00,000 ਰੁਪਏ ਦੀ ਵੱਡੀ ਰਕਮ ਨਾਲ਼ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਸਨਮਾਨਿਤ ਕੀਤਾ ਗਿਆ।ਹਾਕੀ ਖਿਡਾਰਨ ਸ਼੍ਰੀਮਤੀ ਜੋਤੀ ਨੂੰ ਸਾਲ 2025-26 ਦੌਰਾਨ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਾਲ ਦੀ ਸਰਵੋਤਮ ਖਿਡਾਰਣ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਕਾਲਜ ਦੇ ਵਿਦਿਆਰਥੀਆਂ ਨੇ ਗਿੱਧੇ ਅਤੇ ਲੋਕ ਗੀਤ ਦੇ ਆਪਣੇ ਮਨਮੋਹਕ ਪ੍ਰਦਰਸ਼ਨ ਨਾਲ਼ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।
ਐਡਵੋਕੇਟ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਸਲਾਹਕਾਰ ਕਮੇਟੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਡਾ. ਨਿੱਝਰ, ਸ਼੍ਰੀਮਤੀ ਬਲਬੀਰ ਕੌਰ ਬੇਦੀ, ਡਾ. ਪੀ.ਐਸ ਗਰੋਵਰ, ਡਾ. ਕਵਲ ਬਾਗੀ, ਅਸ਼ਵਨੀ ਕਪੂਰ ਸਥਾਨਕ ਕਮੇਟੀ ਦੇ ਮੈਂਬਰ, ਆਰੀਆ ਸਮਾਜ ਦੇ ਮੈਂਬਰ, ਪਿਆਰੇ ਲਾਲ ਸੇਠ, ਡਾ. ਅਰਵਿੰਦ ਸ਼ਰਮਾ, ਅਨਿਲ ਵਿਨਾਇਕ ਅਤੇ ਅਤੁਲ ਮਹਿਰਾ ਮੌਜ਼ੂਦ ਰਹੇ।ਸਮਾਗਮ ਦਾ ਸਮਾਪਨ ਰਾਸ਼ਟਰੀ ਗੀਤ ਗਾਇਨ ਨਾਲ਼ ਹੋਇਆ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …