Sunday, April 12, 2026

ਬਿਜਲੀ ਵਿਭਾਗ ਪਿੱਛਲੇ 4 ਸਾਲਾਂ ਤੋਂ 90 ਫੀਸਦ ਘਰਾਂ ਨੂੰ ਦੇ ਰਿਹਾ ਮੁਫ਼ਤ ਬਿਜਲੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ।ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੇਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ।ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿੱਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲੱਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ।
ਚੇਅਰਮੈਨ ਬਰਾੜ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਿਜਲੀ ਖੇਤਰ ੱਿੱਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਿਜਲੀ ਵਿਭਾਗ (ਪੀ.ਐਸ.ਪੀ.ਸੀ.ਐਲ) ਵੱਲੋਂ ਏ-ਪਲੱਸ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ।ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿੱਚ ਮਾਨ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।
ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਤੋਂ ਵੱਧ ਬਿਜਲੀ ਸਪਲਾਈ ਮਿਲੀ ਅਤੇ ਦਿਨ ਵੇਲੇ 95 ਫੀਸਦ ਸਪਲਾਈ ਯਕੀਨੀ ਬਣਾਈ ਗਈ।ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਖੱਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …