Monday, May 18, 2026

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਕਮਿਸ਼ਨਰ ਰੋਹਿਤ ਗੁਪਤਾ ਵੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਲਈ ਕਿਸੇ ਨੂੰ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਪੱਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ‘ਤੇ ਪੱਛੜੀਆਂ ਸ੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ, ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਉਣ ਲਈ ਆਮਦਨ ਦੀ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਅੰਦਰ ਪ੍ਰਚਾਰ ਦੀ ਲੋੜ ਹੈ।
ਚੇਅਰਮੈਨ ਮਲਕੀਤ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਕੂਲਾਂ ਤੇ ਕਾਲਜਾਂ ਵਿੱਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿੱਤੀ ਜਾਵੇ।ਬੀ.ਸੀ ਸਰਟੀਫਿਕੇਟ ਬਣਾਉਣ ਦੇ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ।
ਸਿੱਖਿਆ ਵਿਭਾਗ ਵਲੋਂ ਓ.ਬੀ.ਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨੇ ਸਿਹਤ ਵਿਭਾਗ, ਪੀਐਸਪੀਸੀਐਲ, ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ, ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਜੋ ਵੀ ਨਿਰਦੇਸ਼ ਪ੍ਰਾਪਤ ਹੋਏ ਹਨ ਉਨ੍ਹਾਂ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕੀਤਾ ਜਾਵੇ।
ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਅਸੀਸ ਇੰਦਰ ਸਿੰਘ, ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਸਤਪਾਲ ਸੋਖੀ, ਏ.ਸੀ.ਪੀ ਕਮਲਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪੀ ਐਸ ਸਹੋਤਾ, ਇੰਜ: ਪੀ.ਐਸ.ਪੀ.ਸੀ.ਐਲ ਮਨਦੀਪ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਕੁਮਾਰ, ਬੈਂਕਫਿਕੋ ਤੋ ਰਾਜ ਕੁਮਾਰ, ਸਿਹਤ ਵਿਭਾਗ ਤੋ ਡਾ: ਨੀਲਮ, ਜਿਲ੍ਹਾ ਭਲਾਈ ਅਫਸਰ ਸੁਰਿੰਦਰ ਸਿੰਘ ਢਿੱਲੋਂ, ਡਾ: ਕੁਮਾਰ ਸਿੰਘ, ਰਣਜੀਤ ਸਿੰਘ ਸਮੇਤ ਪੱਛੜੀਆਂ ਸ਼਼੍ਰੇਣੀਆਂ ਨਾਲ ਸੰਬੰਧਿਤ ਵਿਅਕਤੀ ਹਾਜ਼ਰ ਸਨ।

Check Also

ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ …