
ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਦਰਸ਼ਨ ਸਿੰਘ ਈਸਾਪੁਰ ਸਾਬਕਾ ਜਨਰਲ ਸਕੱਤਰ ਸ਼ੋ੍ਮਣੀ ਕਮੇਟੀ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅਰਦਾਸ ਸਮਾਗਮ 18 ਜਨਵਰੀ ਐਤਵਾਰ ਨੂੰ ਦੁਪਹਿਰ 12-00 ਵਜੇ ਤੋਂ 1-30 ਵਜੇ ਤੱਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਰਣਜੀਤ ਐਵੀਨਿਊ, ਏ,ਬੀ ਬਲਾਕ, ਅੰਮ੍ਰਿਤਸਰ ਵਿਖੇ ਹੋਵੇਗਾ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਈਸਾਪੁਰ ਕਰੀਬ 17 ਸਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਸਨ।ਜਿਸ ਵਿੱਚੋਂ ਤਕਰੀਬਨ 12 ਸਾਲ ਅੰਤ੍ਰਿੰਗ ਕਮੇਟੀ ਦੇ ਮੈਂਬਰ ਤੇ ਇਕ ਸਾਲ ਜਨਰਲ ਸਕੱਤਰ ਦੇ ਅਹੁਦੇ ਤੇ ਰਹੇ।ਉਨ੍ਹਾਂ ਕਿਹਾ ਕਿ ਸ. ਦਰਸ਼ਨ ਸਿੰਘ ਈਸਾਪੁਰ ਨੇ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਕਾਰਜਕਾਲ ਦੌਰਾਨ ਸਿੱਖ ਪੰਥ ਦੀ ਬਹੁਤ ਸੇਵਾ ਕੀਤੀ।ਉਨ੍ਹਾਂ ਕਿਹਾ ਕਿ ਸ. ਦਰਸ਼ਨ ਸਿੰਘ ਈਸਾਪੁਰ ਨੇ ਪੰਜਾਬੀ ਸੂਬਾ ਮੋਰਚਾ ਤੇ ਹੋਰ ਧਰਮ ਯੁੱਧ ਮੋਰਚਿਆਂ ਵਿੱਚ ਜੇਲ੍ਹਾਂ ਵੀ ਕੱਟੀਆ। ਉਨ੍ਹਾਂ ਕਿਹਾ ਕਿ ਜਥੇਦਾਰ ਈਸਾਪੁਰ ਦੀ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਰਦਾਸ ਸਮਾਗਮ ਵਿੱਚ ਵੱਧ ਤੋਂ ਵੱਧ ਸੰਗਤਾਂ ਸਮੇਂ ਸਿਰ ਹਾਜ਼ਰੀਆਂ ਭਰਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media