Monday, May 18, 2026

ਸਿਹਤ ਵਿਭਾਗ ਵਲੋਂ ਫੇਫੜਿਆਂ ਦੀਆਂ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੰਗਜ ਕੇਅਰ ਫਾਊਂਡੇਸ਼ਨ ਵੱਲੋਂ ਫੇਫੜਿਆਂ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਸਾਵਧਾਨੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਰਿਲੀਜ਼ ਕੀਤੇ ਗਏ।ਜਿਸ ਦੌਰਾਨ ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਸਟੇਟ ਪ੍ਰੋਜੈਕਟ ਕੋਆਰਡੀਨੇਟਰ ਡਾ. ਸੋਨਾਲੀ ਵੋਹਰਾ ਅਤੇ ਡਾ ਰਾਹੁਲ ਅਰੋੜਾ ਮੌਜ਼ੂਦ ਸਨ।ਸਿਵਲ ਸਰਜਨ ਡਾ. ਬਜਾਜ ਨੇ ਆਖਿਆ ਕਿ ਬਦਲਦੇ ਮੌਸਮ ਵਿੱਚ ਸਾਹ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਬਚਾਓ ਲਈ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਕਾਰਖਾਨਿਆਂ, ਫੈਕਟਰੀਆਂ, ਮੋਟਰ ਗੱਡੀਆਂ, ਬਾਲਣ ਅਤੇ ਪਰਾਲੀ ਦੇ ਨਾੜ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ।ਹਵਾ ਦੇ ਪ੍ਰਦੂਸ਼ਣ ਵਿੱਚ ਬਹੁਤ ਸਾਰੀਆਂ ਹਾਨੀਕਾਰਕ ਗੈਸਾਂ ਉਤਪੰਨ ਹੋ ਜਾਂਦੀਆਂ ਹਨ, ਜਿੰਨਾਂ ਵਿੱਚ ਕਾਰਬਨ ਡਾਈਆਕਸਾਈਡ, ਸਲਫਰ ਆਕਸਾਈਡ, ਨਾਈਟ੍ਰੋਜਨ ਆਕਸਾਈਡ, ਕਾਰਬਨ ਮੋਨੋਆਕਸਾਈਡ, ਅਮੋਨੀਆ ਆਦਿ ਖਤਰਨਾਕ ਗੈਸਾਂ ਵਾਤਾਵਰਨ ਵਿੱਚ ਫੈਲਦੀਆਂ ਜਾਂਦੀਆਂ ਹਨ।ਜਿਸ ਨਾਲ ਉਜੋਨ ਦੀ ਪਰਤ ਦੇ ਵਿੱਚ ਪਾੜ ਪੈ ਰਹੇ ਹਨ ਅਤੇ ਭਾਰਤ ਦੇ ਬਹੁਤ ਸਾਰੇ ਰਾਜਾਂ ਦੇ ਏਅਰ ਕੁਆਲਿਟੀ ਇੰਡੈਕਸ ਦਾ ਪੱਧਰ ਦਿਨ-ਬ-ਦਿਨ ਨੀਵਾਂ ਹੁੰਦਾ ਜਾ ਰਿਹਾ ਹੈ।ਹਾਨੀਕਾਰਕ ਗੈਸਾਂ ਦਾ ਮਾੜਾ ਪ੍ਰਭਾਵ ਗਰਭਵਤੀ ਮਾਵਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਤੇ ਬਹੁਤ ਜਿਆਦਾ ਪੈਂਦਾ ਹੈ।ਲੰਗਜ਼ ਕੇਅਰ ਫਾਊਂਡੇਸ਼ਨ ਵੱਲੋਂ ਇਹ ਟੀਚਾ ਮਿਥਿਆ ਗਿਆ ਹੈ ਕਿ ਉਹ ਭਾਰਤ ਦੇ ਲਗਭਗ 2.8 ਮਿਲੀਅਨ ਫੇਫੜਿਆਂ ਨੂੰ ਬਚਾਉਣ ਵਿੱਚ ਆਪਣਾ ਸਹਿਯੋਗ ਦੇਣਗੇ।

Check Also

ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ …