ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਢ ਮੌਕੇ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਬਣੀ ਯਾਦਗਾਰ ਅਤੇ ਵਿਰਾਸਤੀ ਖੂਹ ਵਿਖੇ ਫੁੱਲ ਮਾਲਾ ਚੜਾ ਕੇ ਸ਼ਹੀਦਾਂ ਨੂੰ ਯਾਦ ਕੀਤਾ।ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ ਐਸ.ਡੀ.ਐਮ-1 ਸ੍ਰੀਮਤੀ ਅਲਕਾ ਕਾਲੀਆ, ਜਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਦੇ ਸਕੱਤਰ ਮੁਖਰਜੀ. ਮੈਡਮ ਮਾਲਾ ਚਾਵਲਾ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਸੰਨ 1919 ਦੀ ਵਿਸਾਖੀ ਨੂੰ ਸਾਕਾ ਜਲ੍ਹਿਆਂਵਾਲਾ ਬਾਗ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ।ਉਨ੍ਹਾਂ ਕਿਹਾ ਕਿ ਸਾਕਾ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਭਾਰਤ ਦੀ ਆਜ਼ਾਦੀ ਦਾ ਬੀਜ਼ਜ ਬੀਜਿਆ।ਉਨ੍ਹਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਸਨਮਾਨ ਭਾਰਤੀਆਂ ਦੇ ਮਨਾਂ `ਚੋਂ ਕਦੇ ਘੱਟ ਨਹੀਂ ਹੋਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਮਹਾਨ ਸ਼ਹੀਦਾਂ ਦਾ ਅਜੇਤੂ ਹੌਸਲਾ ਅੱਜ ਵੀ ਸਾਨੂੰ ਜੂਝਣ ਲਈ ਪ੍ਰੇਰਨਾ ਦੇ ਰਿਹਾ ਹੈ।
ਸਾਕਾ ਜਲ੍ਹਿਆਂਵਾਲਾ ਬਾਗ ਸਬੰਧੀ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਇਸ ਖ਼ੂਨੀ ਸਾਕੇ ਦੇ ਦਰਦ ਨੂੰ ਆਪਣੇ ਭਾਵਾਂ ਨਾਲ ਚਿੱਤਰਿਆ ਗਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media