ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰ
ਘ) – ਪਵਿੱਤਰ ਸ਼ਹਿਰ ਨੂੰ ਸਾਫ਼ ਅਤੇ ਕਚਰਾ ਮੁਕਤ ਬਣਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗਾਰਬੇਜ ਵਲਨਰੇਬਲ ਪੌਇੰਟਸ ਖਿਲਾਫ਼ ਵਿਸ਼ੇਸ਼ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ।
ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਸਖ਼ਤ ਨਿਰਦੇਸ਼ਾਂ ਹੇਠ ਸਾਰੇ ਮੈਡੀਕਲ ਆਫਿਸਰਜ਼ ਆਫ ਹੈਲਥ ਨੂੰ ਆਪਣੇ ਖੇਤਰਾਂ ਵਿੱਚ ਨਾ ਸਿਰਫ ਗੰਦਗੀ ਵਾਲੇ ਸਥਾਨਾਂ ਨੂੰ ਖਤਮ ਕਰਨਾ ਹੈ, ਸਗੋਂ ਉਨ੍ਹਾਂ ਦੀ ਦੁਬਾਰਾ ਬਣਨ ਤੋਂ ਵੀ ਰੋਕਣਾ ਹੈ।
ਇਸ ਮੁਹਿੰਮ ਅਧੀਨ ਬਾਰ-ਬਾਰ ਕਚਰਾ ਸੁੱਟਣ ਵਾਲੇ ਵਿਅਕਤੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ।ਫੀਲਡ ਟੀਮਾਂ ਵੱਲੋਂ ਐਸੇ ਮਾਮਲਿਆਂ ਦੀ ਫੋਟੋ ਅਤੇ ਵੀਡੀਓ ਰਿਕਾਰਡਿੰਗ ਕੀਤੀ ਜਾ ਰਹੀ ਹੈ।ਆਦਤੀ ਉਲੰਘਣਕਾਰਾਂ ਦੇ ਪੋਸਟਰ ਤਿਆਰ ਕਰਕੇ ਜਨਤਕ ਸਥਾਨਾਂ ‘ਤੇ ਲਗਾਏ ਜਾਣਗੇ, ਤਾਂ ਜੋ ਲੋਕਾਂ ਵਿੱਚ ਜਾਗਰੂਕਤਾ ਵਧੇ।ਨਗਰ ਨਿਗਮ ਵੱਲੋਂ ਮਹੱਤਵਪੂਰਨ ਸਥਾਨਾਂ ‘ਤੇ ਜਾਗਰੂਕਤਾ ਬੈਨਰ ਵੀ ਲਗਾਏ ਜਾ ਰਹੇ ਹਨ, ਜਿਸ ਰਾਹੀਂ ਲੋਕਾਂ ਨੂੰ ਕਚਰਾ ਨਾ ਸੁਟਣ ਅਤੇ ਢੰਗ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਸਫ਼ਾਈ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਚੇਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media