Tuesday, April 14, 2026

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਪੰਜਾਬ ਜਗਦੀਸ਼ ਸਿੰਘ ਵੱਲੋਂ ਆਪਣੀ ਟੀਮ ਡਾ. ਬਖਸ਼ੀਸ਼ ਸਿੰਘ ਖੇਤੀਬਾੜੀ ਅਫਸਰ, ਕੇਤਨ ਏ.ਡੀ.ਓ ਅਤੇ ਖੇਤੀ ਅਧਿਕਾਰੀਆਂ ਸਹਿਤ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਵਿੱਚ ਸਬਸਿਡੀ ਵਾਲੇ ਯੂੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ ।
ਉਹਨਾਂ ਦਸਿਆ ਕਿ ਪੰਜਾਬ ਵਿਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵਧ ਰਹੀ ਹੈ ਅਤੇ ਅਤੇ ਵੇਖਣ ਵਿੱਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ ਵਿੱਚ ਸੰਭਵ ਹੈ, ਜੋ ਕਿ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇੰਡਸਟਰੀਆਂ ਵਿੱਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ ਚੈਕਿੰਗ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਗੁਰਸਾਹਿਬ ਸਿੰਘ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁੱਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਸੰਯੁਕਤ ਡਾਇਰੈਕਟਰ ਡਾ. ਜਗਦੀਸ਼ ਸਿੰਘ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ `ਤੇ ਖਾਦ ਕੰਟਰੋਲ ਆਰਡਰ 1985 ਅਤੇ ਜ਼ਰੂਰੀ ਵਸਤਾਂ ਐਕਟ 1955 ਤਹਿਤ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …