Wednesday, August 19, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ 15 ਅਪ੍ਰੈਲ ਨੂੰ ਡਾ. ਬੀ.ਆਰ ਅੰਬੇਦਕਰ ਜੀ ਦਾ ਜਨਮ ਦਿਵਸ ਮਨਾਉਣ ਲਈ ਵਿਸ਼ੇਸ਼ ਸਮਾਗਮ ਹੋਵੇਗਾ।
ਡਾ. ਪਵਨ ਕੁਮਾਰ ਪ੍ਰੋਫੈਸਰ ਡਾ. ਬੀ.ਆਰ ਅੰਬੇਦਕਰ ਚੇਅਰ ਅਤੇ ਡਾ. ਮੀਨੂ ਵਰਮਾ ਐਸੋਸੀਏਟ ਪ੍ਰੋਫੈਸਰ ਅਤੇ ਮੁਖੀ ਕਾਨੂੰਨ ਵਿਭਾਗ ਨੇ ਦੱਸਿਆ ਕਿ ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ, ਡੀਬੇਟ ਮੁਕਾਬਲਾ ਅਤੇ ਮਾਡਲ ਯੁਨਾਈਟਡ ਨੇਸ਼ਨਜ਼ (ਐਮ.ਐਨ.ਯੂ) ਮੁਕਾਬਲਾ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਚੇਅਰ ਦੀ ਸਥਾਪਨਾ 1 ਜਨਵਰੀ 2021 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੀਤੀ ਗਈ ਸੀ, ਜਿਸ ਦਾ ਮੁੱਖ ਉਦੇਸ਼ ਡਾ. ਬੀ.ਆਰ ਅੰਬੇਦਕਰ ਜੀ ਦੇ ਜੀਵਨ, ਵਿਚਾਰਧਾਰਾ ਅਤੇ ਯੋਗਦਾਨਾਂ ਬਾਰੇ ਅਕਾਦਮਿਕ ਅਧਿਐਨ ਅਤੇ ਖੋਜ਼ ਨੂੰ ਉਤਸ਼ਾਹਿਤ ਕਰਨਾ ਹੈ।ਇਹ ਚੇਅਰ ਉਨ੍ਹਾਂ ਦੇ ਸਮਾਜਿਕ ਅਤੇ ਰਾਜਨੀਤਿਕ ਨਿਆਂ ਸੰਬੰਧੀ ਵਿਚਾਰਾਂ ਦਾ ਪ੍ਰਸਾਰ ਵੀ ਕਰਦੀ ਹੈ।

 

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …