Tuesday, September 22, 2026

ਨਗਰ ਨਿਗਮ ਵੱਲੋਂ ਆਉਣ ਵਾਲੇ ਸਵੱਛਤਾ ਸਰਵੇ ਵਿੱਚ ਵਧੀਆ ਪ੍ਰਦਰਸ਼ਨ ਦੀ ਉਮੀਦ – ਸ਼ੇਰਗਿੱਲ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼ਹਿਰ ਦੀ ਸਫਾਈ ਵਿਵਸਥਾ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਨਗਰ ਨਿਗਮ ਵੱਲੋਂ ਸਫਾਈ ਸੁਧਾਰਾਂ ਅਤੇ ਕਾਰਗੁਜ਼ਾਰੀ ਵਿੱਚ ਤੇਜ਼ੀ ਲਿਆਂਦੀ ਗਈ ਹੈ, ਤਾਂ ਜੋ ਆਉਣ ਵਾਲੇ ਸਵੱਛਤਾ ਸਰਵੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਜਾ ਸਕੇ।ਪਿੱਛਲੇ ਅੰਕਲਨਾਂ ਤੋਂ ਸਿੱਖਿਆ ਲੈਂਦੇ ਹੋਏ, ਨਿਗਮ ਵੱਲੋਂ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਮਜ਼ਬੂਤ ਕਰਨ, ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਧਾਰਨ ਅਤੇ ਪ੍ਰੋਸੈਸਿੰਗ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਕਦਮ ਚੁੱਕੇ ਗਏ ਹਨ।ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪ੍ਰੋਜੈਕਟਾਂ ਦੀ ਸਮੇਂ ਸਿਰ ਪੂਰਾ ਹੋਣਾ ਯਕੀਨੀ ਬਣਾਇਆ ਜਾ ਸਕੇ।
ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵੱਲੋਂ ਸਫਾਈ ਵਿਭਾਗ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਐਡੀਸ਼ਨਲ ਕਮਿਸ਼ਨਰ ਡਾ. ਜੈ ਇੰਦਰ ਸਿੰਘ, ਐਮ.ਓ.ਐਚ ਡਾ. ਕਿਰਣ, ਐਮ.ਓ.ਐਚ ਡਾ. ਯੋਗੇਸ਼ ਅਰੋੜਾ ਐਮ.ਓ.ਐਚ ਡਾ. ਰਮਾ ਅਤੇ ਆਰਆਰਆਰ ਕੰਪਨੀ ਦੇ ਰਾਜੀਵ ਅਰੋੜਾ ਹਾਜ਼ਰ ਸਨ।
ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਵਲੋਂ 100% ਘਰ-ਘਰ ਕੂੜਾ ਇਕੱਠਾ ਕਰਨਾ ਅਤੇ ਰੂਟ ਮਾਨੀਟਰਿੰਗ ਨੂੰ ਮਜ਼ਬੂਤ ਕਰਨਾ, ਗਾਰਬੇਜ ਵਲਨਰੇਬਲ ਪੁਆਇੰਟਾਂ ਨੂੰ ਸਾਫ਼-ਸੁਥਰੇ ਜ਼ੋਨਾਂ ਵਿੱਚ ਬਦਲਣਾ, ਸਫਾਈ ਕਰਮਚਾਰੀਆਂ ਅਤੇ ਮਸ਼ੀਨਰੀ ਦੀ ਵੱਧ ਤਾਇਨਾਤੀ, ਸਫਾਈ ਸੇਵਾਵਾਂ ਦਾ ਡਿਜ਼ੀਟਲੀਕਰਨ ਅਤੇ ਰੀਅਲ-ਟਾਈਮ ਮਾਨੀਟਰਿੰਗ, ਜਨਤਾ ਦੀ ਭਾਗੀਦਾਰੀ ਨਾਲ ਸਫਾਈ ਪ੍ਰਚਾਰ ਮੁਹਿੰਮਾਂ ਨੂੰ ਮਜ਼ਬੂਤ ਕਰਨਾ, ਪੁਰਾਣੇ ਕੂੜੇ ਦੇ ਨਿਪਟਾਰੇ ਅਤੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਤੋਂ ਰੋਕਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਨਿਗਮ ਵੱਲੋਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਸਫਾਈ ਸੰਬੰਧੀ ਸ਼ਿਕਾਇਤਾਂ ਦਾ ਤੁਰੰਤ ਹੱਲ ਹੋ ਰਿਹਾ ਹੈ।

 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …