ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ
ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਦਿੱਤੀ ਅਤੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ।ਦੁਨੀਆਂ ਅੰਦਰ ਵੱਡੀ ਮਹੱਤਤਾ ਰੱਖਦਾ ਸਿੱਖ ਇਤਿਹਾਸ ਦਾ ਇਹ ਪੰਨਾ ਕੌਮ ਨੂੰ ਹਮੇਸ਼ਾਂ ਹੱਕ ਸੱਚ ਦੀ ਅਵਾਜ਼ ਬਣਨ ਅਤੇ ਅਸੂਲਾਂ ’ਤੇ ਡਟੇ ਰਹਿਣ ਦੀ ਪ੍ਰੇਰਣਾ ਦਿੱਤੀ ਹੈ।ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਇਤਿਹਾਸਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media