ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ
ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਸ਼ਰਧਾਲੂਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿੱਚ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਇਹ ਬੇਹੱਦ ਦੁੱਖਦਾਈ ਸਮਾਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ’ਚ ਪਰਿਵਾਰਾਂ ਦੇ ਨਾਲ ਹੈ ਅਤੇ ਪੀੜ੍ਹਤਾਂ ਦੀ ਸੰਭਵ ਸਹਾਇਤਾ ਕੀਤੀ ਜਾਵੇਗੀ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media