ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ
ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐੱਮ-1 ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐੱਮ-2 ਗੁਰਮੰਦਰ ਸਿੰਘ, ਐਸ.ਡੀ.ਐਮ ਲੋਪੋਕੇ ਖੁਸ਼ਪ੍ਰੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਪੱਲਵ ਸ਼੍ਰੇਸ਼ਠਾ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਉਪਰ ਫੁੱਲ ਚੜਾ ਕੇ ਸਤਿਕਾਰ ਭੇਟ ਕੀਤਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਰਤਨ ਡਾ. ਬੀ.ਆਰ ਅੰਬੇਡਕਰ ਦੀ ਵਿਚਾਰਧਾਰਾ ਉਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ `ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁੱਕਵੀਂ ਸ਼ਰਧਾਂਜਲੀ ਹੈ।
ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ।ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾਂ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ।ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼਼ਖ਼ਸੀਅਤ ਦੱਸਦੇ ਹੋਏ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media