ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਨੇ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ
ਸਹਿਯੋਗ ਨਾਲ ਸਾਹਿਤਕ ਮੇਲਾ ਲਿਟ-ਫਿਏਸਟਾ 2026 ਕਰਵਾਇਆ।ਜਿਸ ਵਿੱਚ ਅੰਗਰੇਜ਼ੀ ਭਾਸ਼ਾ ਕਵਿੱਜ਼, ਕਹਾਣੀ ਲੇਖਣ, ਪੋਸਟਰ ਮੇਕਿੰਗ, ਸਲੋਗਨ ਲੇਖਣ ਅਤੇ ਵੈਸਟਰਨ ਗੀਤ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਮੁੱਖ ਮਹਿਮਾਨ ਵਜੋਂ ਪੁੱਜੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਅਜਿਹੀਆਂ ਸਾਹਿਤਕ ਗਤੀਵਿਧੀਆਂ ਕਲਾਸ-ਰੂਮ ਸਿੱਖਿਆ ਦਾ ਵਿਆਵਹਾਰਿਕ ਰੂਪ ਹੁੰਦੀਆਂ ਹਨ ਅਤੇ ਵਿਦਿਆਰਥੀਆਂ ’ਚ ਜੀਵਨ ਕੌਸ਼ਲਾਂ ਨੂੰ ਵਿਕਸਿਤ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੇ ਯੁੱਗ ’ਚ ਸਾਹਿਤ ਮਨੁੱਖ ਨੂੰ ਮਾਨਸਿਕ ਤਣਾਅ ਤੋਂ ਬਚਾਉਣ ’ਚ ਮਦਦਗਾਰ ਹੈ।
ਇਸ ਤੋਂ ਪਹਿਲਾਂ ਵਿਭਾਗ ਮੁਖੀ ਪ੍ਰੋ. ਸੁਪਨਿੰਦਰਜੀਤ ਕੌਰ ਨੇ ਪ੍ਰਿੰ: ਡਾ. ਰੰਧਾਵਾ ਅਤੇ ਵਿਸ਼ੇਸ਼ ਮਹਿਮਾਨ ਰਜਿਸਟਰਾਰ ਡਾ. ਦਵਿੰਦਰ ਸਿੰਘ ਅਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਨੂੰ ਪੌਦੇ ਭੇਟ ਕਰਕੇ ਸਵਾਗਤ ਕੀਤਾ।
ਮੁਕਾਬਲਿਆਂ ਲਈ ਜੱਜਾਂ ਦੇ ਪੈਨਲ ’ਚ ਹਿਊਮੈਨਿਟੀਜ਼ ਡੀਨ ਪ੍ਰੋ. ਜਸਪ੍ਰੀਤ ਕੌਰ, ਡਿਪਟੀ ਰਜਿਸਟਰਾਰ ਡਾ. ਦੀਪਕ ਦੇਵਗਨ, ਹਿੰਦੀ ਵਿਭਾਗ ਮੁਖੀ ਡਾ. ਸੁਰਜੀਤ ਕੌਰ, ਜ਼ੂਆਲੋਜੀ ਵਿਭਾਗ ਤੋਂ ਡਾ. ਜੋਰਾਵਰ ਸਿੰਘ ਅਤੇ ਪ੍ਰੋ. ਰਣਦੀਪ ਸਿੰਘ, ਫਾਈਨ ਆਰਟਸ ਤੋਂ ਡਾ. ਹਰਮਨਪ੍ਰੀਤ ਕੌਰ ਅਤੇ ਜਗਦੀਪ ਕੌਰ, ਮਿਊਜ਼ਿਕ ਵਿਭਾਗ ਤੋਂ ਪ੍ਰੋ. ਨਵਜੋਤ ਕੌਰ ਸ਼ਾਮਿਲ ਸਨ।ਪ੍ਰੋ. ਸਵੰਤ ਸਿੰਘ ਮੰਟੋ ਵੱਲੋਂ ਧੰਨਵਾਦ ਕੀਤਾ ਗਿਆ।ਪ੍ਰਿੰ: ਡਾ. ਰੰਧਾਵਾ ਵੱਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਡਾ: ਮਮਤਾ ਮਹਿੰਦਰੂ, ਪ੍ਰੋ: ਵਿਜੇ ਬਰਨਾਰਡ, ਡਾ: ਜਸਵਿੰਦਰ ਕੌਰ ਔਲਖ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਸੋਰਵ ਮੇਘ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ: ਅਭਿਸ਼ੇਕ ਠਾਕੁਰ, ਡਾ. ਅਕਾਂਕਸ਼ਾ ਨੌਟਿਆਲ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ: ਵਿਮਲਜੀਤ ਕੌਰ, ਪ੍ਰੋ: ਰਵਨੀਤ ਕੌਰ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਮਨਾਈ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ …
Punjab Post Daily Online Newspaper & Print Media