ਬੈਗ ’ਚ 20 ਲੱਖ ਕੀਮਤ ਦੇ ਪੌਂਡ ਅਤੇ ਵਿਦੇਸ਼ੀ ਪਾਸਪੋਰਟ ਸਨ ਮੌਜੂਦ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ
ਵਿੱਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱੱਭ ਕੇ ਪਰਿਵਾਰ ਨੂੰ ਸੌਂਪੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਮਾਨਦਾਰੀ ਤੇ ਸਮਰਪਨ ਭਾਵ ਨਾਲ ਡਿਊਟੀ ਕਰਨ ਵਾਲੇ ਸ੍ਰੀ ਦਰਬਾਰ ਸਾਹਿਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਦੱਸਿਆ ਕਿ ਬੀਤੀ ਰਾਤ ਇੰਗਲੈਂਡ ਦਾ ਇਕ ਪਰਿਵਾਰ ਦਰਸ਼ਨਾਂ ਲਈ ਆਇਆ ਸੀ।ਉਨ੍ਹਾਂ ਦੇ ਗੁੰਮ ਹੋਏ ਬੈਗ ਵਿੱਚ ਕਰੀਬ 20 ਲੱਖ ਦੀ ਕੀਮਤ ਦੇ ਪੌਂਡ ਅਤੇ ਪਾਸਪੋਰਟ ਸਨ।ਇਹ ਮਾਮਲਾ ਧਿਆਨ ਵਿੱਚ ਆਉਣ ’ਤੇ ਗੁੰਮ ਹੋਇਆ ਸਮਾਨ ਲੱਭ ਕੇ ਸ਼ਰਧਾਲੂ ਪਰਿਵਾਰ ਨੂੰ ਸੌਂਪਿਆ ਗਿਆ।ਇਸੇ ਦੌਰਾਨ ਇੰਗਲੈਂਡ ਨਿਵਾਸੀ ਸੋਢੀ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media