Thursday, April 16, 2026

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ ਗਿੱਲ
ਅੰਮ੍ਰਿਤਸਰ 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦਾ ਸੀ.ਬੀ.ਐਸ.ਈ ਬੋਰਡ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕਾਂ ਨਾਲ ਪਹਿਲਾਂ, ਪ੍ਰਥਮ ਸ਼ਰਮਾ ਅਤੇ ਜਸਵਿੰਦਰ ਕੌਰ ਨੇ 96.8 ਨਾਲ ਦੂਜਾ ਅਤੇ ਅਜੀਤ ਸਿੰਘ ਨੇ 92.8 ਨਾਲ ਤੀਜਾ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਅੰਜਲੀ ਨੇ 96 ਪ੍ਰਤੀਸ਼ਤ ਨਾਲ ਪਹਿਲਾ, ਪਾਰੁਲ ਆਹੂਜਾ ਨੇ 94.6 ਅੰਕਾਂ ਨਾਲ ਦੂਸਰਾ, ਏਕਨੂਰ ਕੌਰ, ਚੇਤਨ ਭੀਖਮ ਨੇ 94.2 ਫੀਸਦੀ ਅਤੇ ਅਰਮਾਨਪ੍ਰੀਤ ਕੌਰ ਨੇ 93.6, ਪ੍ਰਭਨੂਰ ਸਿੰਘ ਨੇ 91.2% ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕ੍ਰਮਵਾਰ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਅਤੇ ਸਟਾਫ਼ ਨੂੰ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ।
ੇ ਪ੍ਰਿੰ. ਗਿੱਲ ਨੇ ਦੱਸਿਆ ਕਿ ਸਕੂਲ ਦੇ 201 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ, ਵਿਦਿਆਰਥੀ ਕਰਨ ਨੇ 92.4 ਪ੍ਰਤੀਸ਼ਤ ਅੰਕ, ਅਭੀਜੋਤ ਸਿੰਘ ਅਤੇ ਜਪਜੀਤ ਕੌਰ ਨੇ 90 ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ 10ਵੀਂ ਦਾ ਨਤੀਜਾ ਵੀ ਸੌ ਫੀਸਦ ਰਿਹਾ ਹੈ।ਅੰਜਲੀ ਨੇ 479 ਅੰਕ (96%) ਨਾਲ ਪਹਿਲਾ, ਪਾਰੁਲ ਆਹੂਜਾ ਨੇ 473 ਅੰਕ (94.6%) ਨਾਲ ਦੂਜਾ ਸਥਾਨ ਪ੍ਰਾਪਤ ਕੀਤਾ।ਜਦਕਿ ਏਕਨੂਰ ਕੌਰ ਅਤੇ ਚੇਤਨ ਭੀਖਮ ਨੇ 471 ਅੰਕ (94.2%) ਪ੍ਰਾਪਤ ਕੀਤੇ, ਅਰਮਾਨਪ੍ਰੀਤ ਕੌਰ ਨੇ 93.6% ਅਤੇ ਪ੍ਰਭਨੂਰ ਸਿੰਘ ਨੇ 91.2% ਅੰਕ ਪ੍ਰਾਪਤ ਕੀਤੇ।ਉਨ੍ਹਾਂ ਕਿਹਾ ਕਿ 69 ਵਿਦਿਆਰਥੀ ਨੇ ਪ੍ਰੀਖਿਆ ਪਾਸ ਕੀਤੀ, ਜਿਨ੍ਹਾਂ ’ਚੋਂ 6 ਵਿਦਿਆਰਥੀਆਂ ਨੇ 90% ਅਤੇ ਇਸ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ।

 

 

Check Also

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁੰਮ ਹੋਇਆ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਬੈਗ ’ਚ 20 ਲੱਖ ਕੀਮਤ ਦੇ ਪੌਂਡ ਅਤੇ ਵਿਦੇਸ਼ੀ ਪਾਸਪੋਰਟ ਸਨ ਮੌਜੂਦ ਅੰਮ੍ਰਿਤਸਰ, 16 ਅਪ੍ਰੈਲ …