Sunday, May 17, 2026

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅਕਾਦਮਿਕ ਸੈਸ਼ਨ 2026-2027 ਲਈ ਪੰਜਾਬ ਭਰ ਦੇ ਸਾਰੇ ਲਾਅ ਕੋਰਸਾਂ ਦੀ ਸੈਂਟਰਲਾਈਜ਼ ਆਨਲਾਈਨ ਦਾਖਲਾ ਅਤੇ ਕਾਊਂਸਲੰਿਗ ਪ੍ਰਕਿਰਿਆ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਰਾਜ ਦੇ ਉਚੇਰੀ ਸਿਖਿਆ ਵਿਭਾਗ ਦੀ ਰਹਿਨੁਮਾਈ ਹੇੇਠ ਇਹ ਰਾਜ-ਪੱਧਰੀ ਦਾਖਲਾ ਅਤੇ ਕਾਊਂਸਲੰਿਗ ਪ੍ਰਕਿਰਿਆ ਪੰਜਾਬ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਕਾਨੂੰਨ ਕਾਲਜਾਂ ਨੂੰ ਕਵਰ ਕਰੇਗੀ।ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਸ ਵੱਡੀ ਜ਼ਿੰਮੇਵਾਰੀ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪ੍ਰੋ. (ਡਾ.) ਪ੍ਰੀਤ ਮੋਹਿੰਦਰ ਸਿੰਘ ਬੇਦੀ ਨੂੰ ਕੋਆਰਡੀਨੇਟਰ ਅਤੇ ਡਾ. ਮੀਨੂ ਵਰਮਾ ਨੂੰ ਡਿਪਟੀ ਕੋਆਰਡੀਨੇਟਰ ਨਿਯੁੱਕਤ ਕੀਤਾ ਗਿਆ ਹੈ।ਵੀ.ਸੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਂਟਰਲਾਈਜ਼ ਦਾਖਲਾ ਪ੍ਰਕਿਰਿਆ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਬੀ.ਏ ਐਲ.ਐਲ.ਬੀ. (5 ਸਾਲਾ), ਬੀ.ਬੀ.ਏ ਐਲ.ਐਲ.ਬੀ (5 ਸਾਲਾ), ਬੀ.ਕਾਮ ਐਲ.ਐਲ.ਬੀ (5 ਸਾਲਾ) ਅਤੇ ਐਲ.ਐਲ.ਬੀ (3 ਸਾਲਾ) ਵਰਗੇ ਅੰਡਰਗ੍ਰੈਜੂਏਟ ਲਾਅ ਕੋਰਸਾਂ ਵਿੱਚ ਦਾਖਲੇ ਕੀਤੇ ਜਾਣਗੇ।ਇਹ ਸਾਰੀ ਦਾਖਲਾ ਪ੍ਰਕਿਰਿਆ ਆਨਲਾਈਨ ਅਤੇ ਮੈਰਿਟ ਅਧਾਰਿਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ।2026 ਦਾ ਪ੍ਰਾਸਪੈਕਟਸ, ਸਮਾਂ-ਸੂਚੀ, ਯੋਗਤਾ ਮਾਪਦੰਡ ਅਤੇ ਫੀਸ ਬਾਰੇ ਸੂਚਨਾ ਜਲਦ ਹੀ ਵੈਬਸਾਈਟ ‘ਤੇ ਉਪਲੱਬਧ ਕਰਵਾਈ ਜਾਵੇਗੀ।
ਪ੍ਰੋ. ਬੇੇਦੀ ਨੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਅਰਜ਼ੀ ਦੀ ਸ਼ੁਰੂਆਤ ਮਿਤੀ, ਮੈਰਿਟ ਸੂਚੀ ਅਤੇ ਕਾਊਂਸਲਿੰਗ ਸਮਾਂ-ਸੂਚੀ ਬਾਰੇ ਨਵੀਆਂ ਜਾਣਕਾਰੀਆਂ ਲਈ ਯੂਨੀਵਰਸਿਟੀ ਦੇ ਅਧਿਕਾਰਤ ਵੈਬਸਾਈਟ ਉਪਰ ਦਾਖਲਾ ਪੋਰਟਲ ਨੂੰ ਨਿਯਮਿਤ ਤੌਰ ‘ਤੇ ਵੇਖਦੇ ਰਹਿਣ।

Check Also

ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ …