Monday, August 24, 2026

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦਾ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ।ਇਸ ਲਈ ਸਿੱਖ ਸਮਾਜ ਨੂੰ ਜਾਗਰੂਕਤਾ ਅਤੇ ਅਹਿਤਿਆਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਾ ਪਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਕਾਨੂੰਨ ਸਰਕਾਰ ਦੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਹੀ ਅਮਲ ਵਿੱਚ ਲਿਆ ਕੇ ਸਿੱਟਾਮੁਖੀ ਬਣ ਸਕਦਾ ਹੈ, ਕਿਉਂਕਿ ਕਾਨੂੰਨ ਪਹਿਲਾਂ ਵੀ ਮੌਜ਼ੂਦ ਹਨ, ਪਰ ਫਿਰ ਵੀ ਬੇਅਦਬੀਆਂ ਦੇ ਦੋਸ਼ੀ ਬਚ ਨਿਕਲਦੇ ਰਹੇ ਹਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …